ਚੰਡੀਗੜ੍ਹ, 29 ਮਈ 2023: ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੋੜੇਮਾਜਰਾ (Chetan Singh Jauramajra) ਨੇ ਅੱਜ ਮੋਹਾਲੀ ਵਿੱਚ ਵਿਖੇ ਬਾਗਬਾਨੀ ਦੇ ਡਾਇਰੈਕਟਰ ਦੇ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ। ਚੇਤਨ ਸਿੰਘ ਜੌੜਾਮਾਜਰਾ ਨੇ ਸਮੁੱਚੇ ਸਟਾਫ਼ ਤੋਂ ਪੁੱਛਗਿੱਛ ਕੀਤੀ ਅਤੇ ਰਿਕਾਰਡ ਵੀ ਚੈੱਕ ਕੀਤਾ। ਇਸ ਦੌਰਾਨ ਦਫ਼ਤਰ ਦੀਆਂ ਬੁਨਿਆਦੀ ਲੋੜਾਂ ਸਮੇਤ ਹੋਰ ਸਹੂਲਤਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਮੰਤਰੀ ਜੌੜੇਮਾਜਰਾ ਨੇ ਵੀ ਆਪਣੀ ਅਚਨਚੇਤ ਚੈਕਿੰਗ ਬਾਰੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਕੈਬਨਿਟ ਮੰਤਰੀ ਜੋੜਾਮਾਜਰਾ ਨੇ ਡਾਇਰੈਕਟਰ ਦਫ਼ਤਰ ਦੇ ਸਮੁੱਚੇ ਸਟਾਫ਼ ਨੂੰ ਸਮੇਂ ਦੇ ਪਾਬੰਦ ਰਹਿਣ ਦੀ ਹਦਾਇਤ ਕੀਤੀ | ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਵਚਨਬੱਧ ਹੈ।
ਫਰਵਰੀ 23, 2025 12:37 ਪੂਃ ਦੁਃ