July 7, 2024 1:53 pm
Chetan Singh Jauramajra

ਚੇਤਨ ਸਿੰਘ ਜੌੜਾਮਾਜਰਾ ਨੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਦਾ ਸਾਂਭਿਆ ਅਹੁਦਾ

ਚੰਡੀਗੜ੍ਹ 06 ਜੁਲਾਈ 2022: ਬੀਤੇ ਦਿਨ ਪੰਜਾਬ ਮੰਤਰੀ ਮੰਡਲ ਵਿੱਚ ਵਿਸਥਾਰ ਤੋਂ ਬਾਅਦ ਨਵੇਂ ਅਤੇ ਪੁਰਾਣੇ ਸਾਥੀਆਂ ਨੂੰ ਵਿਭਾਗਾਂ ਦੀ ਵੰਡ ਦੀ ਕੀਤੀ ਗਈ ਹੈ | ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗ ਦੀ ਕਮਾਂਡ ਮਿਲਣ ਤੋਂ ਬਾਅਦ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਆਪਣੇ ‘ਤੇ ਭਰੋਸਾ ਜਤਾਉਣ ਲਈ ਪਾਰਟੀ ਹਾਈ ਕਮਾਂਡ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ ਆਪਣੀਆਂ ਸਮੁੱਚੀਆਂ ਜ਼ਿੰਮੇਵਾਰੀਆਂ ਸਮਰਪਣ ਭਾਵਨਾ ਅਤੇ ਲਗਨ ਨਾਲ ਨਿਭਾਉਣਗੇ।

ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਲੋਕਾਂ ਨੂੰ ਉਚ-ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤਤਪਰ ਹੈ ਅਤੇ ਲੋਕਾਂ ਦੇ ਘਰਾਂ ਤੱਕ ਸਿਹਤ ਸੇਵਾਵਾਂ ਪਹੰਚਾਉਣ ਲਈ ਹਰ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੇ ਚੋਣ ਮੈਨੀਫ਼ੈਸਟੋ ਵਿੱਚ ਕੀਤਾ ਗਿਆ ਇੱਕ-ਇੱਕ ਵਾਅਦਾ ਪੂਰਾ ਕਰੇਗੀ। ਅਹੁਦੇ ਸੰਭਾਲਣ ਮੌਕੇ ਕੈਬਨਿਟ ਮੰਤਰੀ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪ੍ਰਸ਼ੰਸਕ ਮੌਜੂਦ ਸਨ।

ਜਿਕਰਯੋਗ ਹੈ ਕਿ ਅਮਨ ਅਰੋੜਾ (ਵਿਧਾਇਕ ਸੁਨਾਮ) ਨੂੰ ਪਬਲਿਕ ਰਿਲੇਸ਼ਨ ਅਤੇ ਅਰਬਨ ਹਾਊਸਿੰਗ ਵਿਭਾਗ, ਅਨਮੋਲ ਗਗਨ ਮਾਨ (ਵਿਧਾਇਕ ਖਰੜ) ਨੂੰ ਸੈਰ ਸਪਾਟਾ ਮੰਤਰੀ, ਇੰਦਰਬੀਰ ਸਿੰਘ ਨਿੱਝਰ (ਵਿਧਾਇਕ ਅੰਮ੍ਰਿਤਸਰ ਦੱਖਣੀ) ਨੂੰ ਲੋਕਲ ਬਾਡੀ ਮੰਤਰੀ ਅਤੇ ਫੌਜਾ ਸਿੰਘ (ਵਿਧਾਇਕ ਗੁਰੂ ਹਰਸਹਾਏ) ਨੂੰ ਫ਼ੂਡ ਪ੍ਰੋਸੈਸਿੰਗ ਵਿਭਾਗ ਦੀ ਜਿੰਮੇਵਾਰੀ ਦਿੱਤੀ ਗਈ ਹੈ |