ਚੰਡੀਗੜ੍ਹ, 4 ਅਗਸਤ 2024: ਪੰਜਾਬੀ ਅਖ਼ਬਾਰ ਰੋਜ਼ਾਨਾ ਸਪੋਕਸਮੈਨ ਦੇ ਬਾਨੀ ਜੋਗਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jouramajra) ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜੋਗਿੰਦਰ ਸਿੰਘ (83 ਸਾਲ ) ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ‘ਚ ਜ਼ੇਰੇ ਇਲਾਜ਼ ਸਨ ਅਤੇ ਅੱਜ ਸ਼ਾਮ ਉਨ੍ਹਾਂ ਨੇ ਆਖ਼ਰੀ ਸਾਹ ਲਿਆ।
ਚੇਤਨ ਸਿੰਘ ਜੌੜਾਮਾਜਰਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।