ਚੰਡੀਗੜ੍ਹ 23 ਦਸੰਬਰ 2022: ਛੱਤੀਸਗੜ੍ਹ (Chhattisgarh )ਦੇ ਕਬੀਰਧਾਮ (ਕਵਰਧਾ) ਜ਼ਿਲ੍ਹੇ ਵਿੱਚ ਸ਼ੁੱਕਰਵਾਰ ਤੜਕੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਚਾਰ ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ। ਜਦਕਿ ਚਾਰ ਹੋਰ ਲੋਕ ਜ਼ਖਮੀ ਹਨ। ਹਾਦਸਾ ਕਾਰ 50 ਫੁੱਟ ਡੂੰਘੀ ਖੱਡ ‘ਚ ਡਿੱਗਣ ਕਾਰਨ ਵਾਪਰਿਆ ਹੈ ।
ਦੱਸਿਆ ਜਾ ਰਿਹਾ ਹੈ ਕਿ ਸਾਰੇ ਕਾਰ ਸਵਾਰ ਪ੍ਰਯਾਗਰਾਜ ਤੋਂ ਰਾਏਪੁਰ ਪਰਤ ਰਹੇ ਸਨ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਹਾਦਸਾ ਦੇਰ ਰਾਤ ਜਾਂ ਤੜਕੇ ਵਾਪਰਿਆ ਹੋਵੇਗਾ। ਸੂਚਨਾ ਮਿਲਣ ‘ਤੇ ਪੁਲਿਸ ਨੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਹਾਦਸਾ ਕੁਕਦੂਰ ਥਾਣਾ ਅਧੀਨ ਪੈਂਦੇ ਖੇਤਰ ‘ਚ ਹੋਇਆ ਹੈ ।