ਚੰਡੀਗੜ੍ਹ, 30 ਮਈ 2024: ਮੁੰਬਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਵੀਰਵਾਰ ਨੂੰ ਬਦਮਾਸ਼ ਛੋਟਾ ਰਾਜਨ (Chhota Rajan) ਨੂੰ 2001 ਵਿੱਚ ਹੋਟਲ ਮਾਲਕ ਜਯਾ ਸ਼ੈਟੀ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਦੇ ਅਧੀਨ ਕੇਸਾਂ ਲਈ ਵਿਸ਼ੇਸ਼ ਜੱਜ ਏ.ਐਮ. ਪਾਟਿਲ ਨੇ ਰਾਜਨ ਨੂੰ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ ਤਹਿਤ ਦੋਸ਼ੀ ਠਹਿਰਾਇਆ ਹੈ ।ਅਦਾਲਤ ਨੇ ਛੋਟਾ ਰਾਜਨ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ।
ਦੱਸਿਆ ਜਾ ਰਿਹਾ ਹੈ ਕਿ ਜਯਾ ਸ਼ੈੱਟੀ ਮੱਧ ਮੁੰਬਈ ਦੇ ਗਾਮਦੇਵੀ ਵਿੱਚ ਗੋਲਡਨ ਕਰਾਊਨ ਹੋਟਲ ਦੀ ਮਾਲਕ ਸੀ। ਛੋਟਾ ਰਾਜਨ (Chhota Rajan) ਗੈਂਗ ਤੋਂ ਸ਼ੈੱਟੀ ਨੂੰ ਫਿਰੌਤੀ ਦੀਆਂ ਧਮਕੀਆਂ ਮਿਲ ਰਹੀਆਂ ਸਨ। ਉਨ੍ਹਾਂ ਦੀ 4 ਮਈ 2001 ਨੂੰ ਹੋਟਲ ਦੀ ਪਹਿਲੀ ਮੰਜ਼ਿਲ ‘ਤੇ ਦੋ ਕਥਿਤ ਗੈਂਗ ਮੈਂਬਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ । ਹੋਟਲ ਮਾਲਕ ਨੂੰ ਛੋਟਾ ਰਾਜਨ ਗੈਂਗ ਵੱਲੋਂ ਜਬਰੀ ਵਸੂਲੀ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਪੁਲਿਸ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ। ਹਾਲਾਂਕਿ, ਹਮਲੇ ਤੋਂ ਦੋ ਮਹੀਨੇ ਪਹਿਲਾਂ ਉਸਦੀ ਬੇਨਤੀ ‘ਤੇ ਉਸਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ।