Site icon TheUnmute.com

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਪਾਈ ਵੋਟ, ਆਖਿਆ- ਮਤਦਾਤਾ ਆਪਣੀ ਵੋਟ ਜ਼ਰੂਰ ਪਾਉਣ

Rajiv Kumar

ਚੰਡੀਗੜ੍ਹ, 25 ਮਈ 2024: ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ ਤਹਿਤ ਦਿੱਲੀ ਦੀਆਂ ਸਾਰੀਆਂ ਸੱਤ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ (Rajiv Kumar) ਅਤੇ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਨੇ ਵੀ ਵੋਟ ਪਾਈ। ਵੋਟਿੰਗ ਤੋਂ ਬਾਅਦ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਆਪਣੀ ਪਹਿਲੀ ਵੋਟ ਦੀ ਯਾਦ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੈਂ ਪਹਿਲੀ ਵਾਰ ਆਪਣੇ ਪਿਓ ਨਾਲ ਵੋਟ ਪਾਉਣ ਗਿਆ ਸੀ।

ਅੱਜ ਉਹ 95 ਸਾਲ ਦੇ ਹੋ ਗਏ ਹਨ। ਉਨ੍ਹਾਂ ਨੇ ਅੱਜ ਮੇਰੇ (Rajiv Kumar) ਨਾਲ ਵੋਟ ਪਾਈ। ਇਹ ਸਿਰਫ਼ ਮੇਰੇ ਲਈ ਹੀ ਨਹੀਂ ਬਲਕਿ ਸਾਰਿਆਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਜ਼ਰੂਰ ਪਾਉਣ। ਦੇਸ਼ ਭਰ ਵਿੱਚ ਚੰਗੀ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ ਵਿੱਚ ਵੀ ਬਹੁਤ ਵਧੀਆ ਵੋਟਿੰਗ ਹੋ ਰਹੀ ਹੈ।

ਈਸੀਆਈ ਅਤੇ ਈਵੀਐਮ ਵਿਰੁੱਧ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨਾਂ ‘ਤੇ ਸੀਈਸੀ ਰਾਜੀਵ ਕੁਮਾਰ ਨੇ ਕਿਹਾ ਕਿ ਸ਼ੱਕ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੱਕ ਦਿਨ ਅਸੀਂ ਸਾਰਿਆਂ ਨੂੰ ਇਸ ਬਾਰੇ ਦੱਸਾਂਗੇ। ਅਸੀਂ ਦੱਸਾਂਗੇ ਕਿ ਕਿਵੇਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਸ ਕਾਰਨ ਵੋਟਿੰਗ ਪ੍ਰਭਾਵਿਤ ਹੋ ਰਹੀ ਹੈ। ਲੋਕ ਹੈਰਾਨ ਹਨ ਕਿ ਈਵੀਐਮ ਸਹੀ ਹਨ ਜਾਂ ਨਹੀਂ। ਖੁਸ਼ੀ ਦੀ ਗੱਲ ਹੈ ਕਿ ਉੜੀਸਾ ਹੋਵੇ, ਪੱਛਮੀ ਬੰਗਾਲ ਹੋਵੇ ਜਾਂ ਬਿਹਾਰ, ਹਰ ਥਾਂ ‘ਤੇ ਸ਼ਾਂਤੀਪੂਰਵਕ ਵੋਟਿੰਗ ਹੋ ਰਹੀ ਹੈ।

Exit mobile version