ਚੰਡੀਗੜ੍ਹ, 01 ਜੂਨ 2024: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਸਾਰੀਆਂ ਪੋਲਿੰਗ ਟੀਮਾਂ ਦੇ ਈਵੀਐਮਜ਼ ਅਤੇ ਹੋਰ ਚੋਣ ਸਮੱਗਰੀ ਸਮੇਤ ਆਪੋ-ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਹੋਣ ‘ਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Sibin C) ਨੇ ਸਭਨਾਂ ਨੂੰ ਵਧਾਈ ਤੇ ਸ਼ੁਭ ਕਾਮਨਾਵਾਂ ਦਿੰਦਿਆਂ ਇਸ ਵਾਰ 70 ਪਾਰ ਦੇ ਟੀਚੇ ਦੀ ਪ੍ਰਾਪਤੀ ਲਈ ਸਮੂਹ ਵੋਟਰਾਂ ਨੂੰ ਲੋਕਤੰਤਰ ਦੇ ਇਸ ਤਿਓਹਾਰ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਲੋਕ ਸਭਾ ਦੇ ਆਖ਼ਰੀ ਅਤੇ ਸੱਤਵੇਂ ਪੜਾਅ ਦੀਆਂ ਲੋਕ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ ਅਤੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ |
ਜਨਵਰੀ 18, 2025 10:40 ਪੂਃ ਦੁਃ