ਲੁਧਿਆਣਾ ਪੱਛਮੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨੂੰ ਲੈ ਕੇ ਸਖ਼ਤ ਹਦਾਇਤਾਂ ਜਾਰੀ

ਲੁਧਿਆਣਾ, 29 ਮਈ 2025: Ludhiana West by-election: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Sibin C) ਨੇ ਲੁਧਿਆਣਾ ਪੱਛਮੀ ਸੀਟ ਲਈ ਹੋਣ ਵਾਲੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ-ਜ਼ਿਲ੍ਹਾ ਚੋਣ ਅਧਿਕਾਰੀ ਅਤੇ ਪੁਲਿਸ ਕਮਿਸ਼ਨਰ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਬੈਠਕ ਕੀਤੀ।

ਇਸ ਬੈਠਕ ਦੌਰਾਨ ਸਿਬਿਨ ਸੀ (Sibin C) ਨੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਮੁਤਾਬਕ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਪੋਲਿੰਗ ਬੂਥਾਂ, ਗਿਣਤੀ ਹਾਲਾਂ ਅਤੇ ਸਟਰਾਂਗ ਰੂਮਾਂ ‘ਚ ਢੁਕਵੇਂ ਪ੍ਰਬੰਧ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ਦੀ 100 ਪ੍ਰਤੀਸ਼ਤ ਲਾਈਵ ਵੈੱਬਕਾਸਟਿੰਗ ਨੂੰ ਅਸਲ-ਸਮੇਂ ਦੀ ਨਿਗਰਾਨੀ ਲਈ ਯਕੀਨੀ ਬਣਾਇਆ ਜਾਵੇ।

ਮੁੱਖ ਚੋਣ ਅਧਿਕਾਰੀ ਹਿਮਾਂਸ਼ੂ ਜੈਨ ਨੇ ਕੋਵਿਡ-19 ਪ੍ਰੋਟੋਕੋਲ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਪੋਲਿੰਗ ਬੂਥਾਂ ‘ਤੇ ਵੋਟਰਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਉਡੀਕ ਖੇਤਰ, ਗਰਮੀ ਤੋਂ ਬਚਣ ਲਈ ਪਖਾਨੇ ਸਮੇਤ ਸਾਰੇ ਪ੍ਰਬੰਧ ਸਮੇਂ ਸਿਰ ਪੂਰੇ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਚੋਣ ਅਧਿਕਾਰੀ ਨੇ ਸਟਰਾਂਗ ਰੂਮ ਦੀ ਸੁਰੱਖਿਆ ਲਈ ਨਿਗਰਾਨੀ ਲਈ ਸਖ਼ਤ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ।

ਉਨ੍ਹਾਂ ਨੇ ਪੇਡ ਨਿਊਜ਼ ‘ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵੋਟਰਾਂ ਦੀ ਭਾਗੀਦਾਰੀ ਵਧਾਉਣ ਲਈ ਸਫਾਈ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਕਿਹਾ। ਸਿਬਿਨ-ਸੀ ਨੇ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ 72, 48 ਅਤੇ 24 ਘੰਟੇ ਵੋਟਿੰਗ ਤੋਂ ਪਹਿਲਾਂ ਤੋਂ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਚੌਕਸੀ ਵਧਾਉਣ, ਨਾਕਿਆਂ ‘ਤੇ ਸਖ਼ਤੀ ਰੱਖਣ ਅਤੇ ਹਲਕਿਆਂ ਤੋਂ ਬਾਹਰੋਂ ਆਉਣ ਵਾਲੇ ਲੋਕਾਂ ਦੀ ਆਵਾਜਾਈ ‘ਤੇ ਤਿੱਖੀ ਨਜ਼ਰ ਰੱਖਣ ਦੇ ਹੁਕਮ ਦਿੱਤੇ।

ਸਿਬਿਨ ਸੀ ਨੇ ਦੱਸਿਆ ਕਿ ਲੁਧਿਆਣਾ ਪੱਛਮੀ (Ludhiana West by-election) ਹਲਕੇ ‘ਚ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 74 ਹਜ਼ਾਰ 437 ਹੈ, ਜਿਨ੍ਹਾਂ ‘ਚੋਂ 89 ਹਜ਼ਾਰ 602 ਪੁਰਸ਼, 84 ਹਜ਼ਾਰ 825 ਔਰਤਾਂ ਅਤੇ 10 ਥਰਡ ਜੈਂਡਰ ਹਨ। ਉਨ੍ਹਾਂ ਦੱਸਿਆ ਕਿ ਜ਼ਿਮਨੀ ਲਈ ਕੁੱਲ 192 ਪੋਲਿੰਗ ਬੂਥ ਬਣਾਏ ਗਏ ਹਨ |

ਇਸ ਤੋਂ ਇਲਾਵਾ 13 ਪੋਲਿੰਗ ਬੂਥਾਂ ਨੂੰ ਸੰਵੇਦਨਸ਼ੀਲ ਪੋਲਿੰਗ ਬੂਥ ਘੋਸ਼ਿਤ ਕੀਤਾ ਗਿਆ ਹੈ, ਜਿੱਥੇ ਅਰਧ ਸੈਨਿਕ ਬਲ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵੋਟਿੰਗ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ ਅਤੇ ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ।

Read More: ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ BJP ਅੱਜ ਐਲਾਨ ਸਕਦੀ ਹੈ ਆਪਣਾ ਉਮੀਦਵਾਰ

Scroll to Top