July 1, 2024 12:27 am
Aam Aadmi Party

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਲਕੇ ਪਾਰਟੀ ਵਿਧਾਇਕਾਂ ਦੀ ਸੱਦੀ ਮੀਟਿੰਗ

ਚੰਡੀਗੜ੍ਹ 24 ਅਗਸਤ 2022: ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੀ ਭਲਕੇ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੀ ਪ੍ਰਧਾਨਗੀ ਹੇਠ ਮੀਟਿੰਗ ਹੋਵੇਗੀ । ਦਿੱਲੀ ਦੇ ਮੁੱਖ ਮੰਤਰੀ ਨੇ ਪਾਰਟੀ ਵਿਧਾਇਕਾਂ ਦੀ ਇਹ ਮੀਟਿੰਗ ਸੱਦੀ ਹੈ। ਇਹ ਮੀਟਿੰਗ ਭਲਕੇ 25 ਅਗਸਤ ਨੂੰ ਸਵੇਰੇ 11 ਵਜੇ ਹੋਵੇਗੀ, ਜਿਸ ਵਿੱਚ ‘ਆਪ’ ਆਗੂਆਂ ਖ਼ਿਲਾਫ਼ ਜਾਂਚ ਏਜੰਸੀਆਂ ਦੀ ਕਾਰਵਾਈ ਅਤੇ ਵਿਧਾਇਕਾਂ ਵੱਲੋਂ ਦਿੱਲੀ ਸਰਕਾਰ ਨੂੰ ਲਾਂਭੇ ਕਰਨ ਦੀ ਕਥਿਤ ਕੋਸ਼ਿਸ਼ ਬਾਰੇ ਚਰਚਾ ਕੀਤੀ ਜਾਵੇਗੀ।

ਪਾਰਟੀ ਵਿਧਾਇਕਾਂ ਦੀ ਇਹ ਬੈਠਕ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ।ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਸੰਜੇ ਸਿੰਘ ਨੇ ਦਾਅਵਾ ਕੀਤਾ ਕਿ ਭਾਜਪਾ ਉਨ੍ਹਾਂ ਦੇ ਨੇਤਾਵਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ। ਸੰਜੇ ਸਿੰਘ ਨੇ ਭਾਜਪਾ ‘ਤੇ ਦੋਸ਼ ਲਾਏ ਹਨ ਕਿ ‘ਆਪ’ ਵਿਧਾਇਕਾਂ ਨੂੰ 20 ਕਰੋੜ ਦੀ ਪੇਸਕਸ਼ ਕੀਤੀ ਸੀ |