ਚੰਡੀਗੜ੍ਹ 14 ਅਪ੍ਰੈਲ 2023: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਸੀਬੀਆਈ ਨੇ ਪੁੱਛਗਿੱਛ ਲਈ ਤਲਬ ਕੀਤਾ ਹੈ। ਸੂਤਰਾਂ ਮੁਤਾਬਕ ਸੀਬੀਆਈ ਨੇ 16 ਅਪ੍ਰੈਲ ਨੂੰ ਸਵੇਰੇ 11 ਵਜੇ ਬੁਲਾਇਆ ਹੈ। ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਕੇਜਰੀਵਾਲ ਦਿੱਲੀ ਵਿੱਚ ਕਥਿਤ ਸ਼ਰਾਬ ਘੁਟਾਲੇ ਸਬੰਧੀ ਸਵਾਲ-ਜਵਾਬ ਕੀਤੇ ਜਾਣਗੇ | ਖ਼ਬਰ ਹੈ ਕਿ ਅਰਵਿੰਦ ਕੇਜਰੀਵਾਲ ਸੀਬੀਆਈ ਹੈੱਡਕੁਆਰਟਰ ਜਾ ਕੇ ਜਾਂਚ ਵਿੱਚ ਸ਼ਾਮਲ ਹੋਣਗੇ।
ਅਰਵਿੰਦ ਕੇਜਰੀਵਾਲ (Arvind Kejriwal) ਨੂੰ ਸੀਬੀਆਈ ਵੱਲੋਂ ਜਾਂਚ ਦਾ ਨੋਟਿਸ ਭੇਜਣ ‘ਤੇ ਆਮ ਆਦਮੀ ਪਾਰਟੀ ਦੀ ਤਰਫੋਂ ਪਹਿਲੀ ਪ੍ਰਤੀਕਿਰਿਆ ਦਿੰਦੇ ਹੋਏ ਸੰਸਦ ਮੈਂਬਰ ਸੰਜੇ ਸਿੰਘ ਨੇ ਟਵੀਟ ਕੀਤਾ, ‘ਅੱਤਿਆਚਾਰਾਂ ਦਾ ਅੰਤ ਜ਼ਰੂਰ ਹੋਵੇਗਾ।’ ਉਨ੍ਹਾਂ ਇਸ ਮੁੱਦੇ ‘ਤੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਨੂੰ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਜੇਲ੍ਹ ਜਾਣ ਦਾ ਅਗਲਾ ਨੰਬਰ ਤੁਹਾਡਾ ਹੈ। ਇਹ ਲੋਕ (ਭਾਜਪਾ) ਪ੍ਰਧਾਨ ਮੰਤਰੀ ਮੋਦੀ ਦੇ ਭ੍ਰਿਸ਼ਟਾਚਾਰ ਨੂੰ ਛੁਪਾਉਣ ਲਈ ਕੁਝ ਵੀ ਕਰਨਗੇ ਅਤੇ ਅੱਜ ਸੀਬੀਆਈ ਦਾ ਸੰਮਨ ਆਇਆ ਹੈ।