ਚੰਡੀਗੜ੍ਹ 20 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਮਾਨਸਾ ਦੀ ਅਦਾਲਤ (Mansa court) ਵਿੱਚ ਪੇਸ਼ ਹੋਏ ਹਨ | ਜਿਕਰਯੋਗ ਹੈ ਕਿ ਮਾਨਸਾ ਦੀ ਅਦਾਲਤ ਨੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵਲੋਂ ਕੀਤੇ ਗਏ ਇੱਕ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਪੇਸ਼ ਹੋਣ ਦੇ ਹੁਕਮ ਦਿੱਤੇ ਸੀ ।
ਪ੍ਰਾਪਤ ਜਾਣਕਾਰੀ ਮੁਤਾਬਕ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਦਿਆਂ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ‘ਤੇ ਪੈਸੇ ਲੈ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦੇ ਦੋਸ਼ ਲਾਏ ਸਨ | ਉਨ੍ਹਾਂ ਦਾ ਕਹਿਣਾ ਸੀ ਕਿ ਮਾਨਸ਼ਾਹੀਆ ਨੇ ਕਾਂਗਰਸ ਨਾਲ 10 ਕਰੋੜ ਰੁਪਏ ਦਾ ਸੌਦਾ ਕੀਤਾ ਸੀ | ਜਿਕਰਯੋਗ ਹੈ ਕਿ ਨਾਜ਼ਰ ਸਿੰਘ ਮਾਨਸ਼ਾਹੀਆ ਜੁਲਾਈ 2019 ਵਿੱਚ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋ ਗਏ ਸਨ | ਇਸਦੇ ਨਾਲ ਹੀ ਅਦਾਲਤ ਨੇ ਇਸ ਮਾਮਲੇ ਵਿਚ ਭਗਵੰਤ ਮਾਨ ਸਣੇ 9 ਹੋਰ ਵਿਅਕਤੀਆਂ ਖ਼ਿਲਾਫ਼ ਸੰਮਨ ਜਾਰੀ ਕੀਤੇ ਸਨ।