ਪੰਚਾਇਤੀ ਜ਼ਮੀਨਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਵਾਲਮੀਕਿ ਭਾਈਚਾਰੇ ਦੀਆਂ ਸਾਰੀਆਂ ਮੰਗਾਂ ਮੰਨੀਆਂ

ਚੰਡੀਗੜ੍ਹ 19 ਅਗਸਤ 2022: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਵਾਲਮੀਕਿ ਭਾਈਚਾਰੇ (Valmiki community) ਨਾਲ ਮੀਟਿੰਗ ਸਮਾਪਤ ਹੋ ਗਈ ਹੈ। ਇਸ ਮੀਟਿੰਗ ਵਿੱਚ ਮਾਨ ਸਰਕਾਰ ਨੇ ਵਾਲਮੀਕਿ ਭਾਈਚਾਰੇ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ। ਮੀਟਿੰਗ ਸਮਾਪਤ ਹੋਣ ਤੋਂ ਬਾਅਦ ਵਾਲਮੀਕਿ ਭਾਈਚਾਰੇ ਨੇ ਮੁੱਖ ਮੰਤਰੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਅਸੀਂ ਪਹਿਲੀ ਵਾਰ ਦੇਖਿਆ ਹੈ।

ਪੰਜਾਬ ਸਰਕਾਰ ਵਲੋਂ ਵਾਲਮੀਕਿ ਭਾਈਚਾਰੇ (Valmiki community) ਦੀ ਏਜੀ ਦਫ਼ਤਰ ਵਿੱਚ 178 ਸਟਾਫ਼ ਦੀ ਨਿਯੁਕਤੀ, SC ਘੁਟਾਲੇ ਵਿੱਚ ਸ਼ਾਮਲ ਅਫਸਰਾਂ ਖ਼ਿਲਾਫ ਸਖ਼ਤ ਕਾਰਵਾਈ ਅਤੇ ਐਸਸੀ ਵਜ਼ੀਫ਼ਾ ਸ਼ੁਰੂ ਕਰਨ ਦੀਆਂ ਮੰਗਾਂ ਮੰਨ ਲਈਆਂ ਹਨ । ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਅਗਲੇ ਇੱਕ ਹਫ਼ਤੇ ਵਿੱਚ ਇਹ ਮੰਗਾਂ ਪੂਰੀਆਂ ਕਰ ਦਿੱਤੀਆਂ ਜਾਣਗੀਆਂ।

Scroll to Top