TheUnmute.com

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਪੁਲਿਸ ‘ਚ ਨਵੀਆਂ ਭਰਤੀ ਦੀ ਪ੍ਰੀਖਿਆ ਦਾ ਐਲਾਨ

ਚੰਡੀਗੜ੍ਹ 06 ਅਕਤੂਬਰ 2022: ਪੰਜਾਬ ਪੁਲਿਸ (Punjab Police) ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ ਹੈ |ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ ਨਵੀਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਭਰਤੀ ਲਈ ਪ੍ਰੀਖਿਆ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਪਿਛਲੇ ਦਿਨੀਂ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਸੀ ਤੇ ਹੁਣ ਪੁਲਿਸ ਮਹਿਕਮੇ ‘ਚ ਨਵੀਆਂ ਭਰਤੀਆਂ ਕਰਨ ਜਾ ਰਹੇ ਹਾਂ, ਜਿਸਦਾ ਵੇਰਵਾ ਤੁਹਾਡੇ ਨਾਲ ਸਾਂਝਾ ਕਰ ਰਿਹਾਂ ਹਾਂ | ਉਨ੍ਹਾਂ ਕਿਹਾ ਕਿ ਇੱਕ ਗਰੰਟੀ ਹੈ ਕਿ ਸਾਰੀ ਭਰਤੀ ਮੈਰਿਟ ਅਤੇ ਬਿਨਾਂ ਰਿਸ਼ਵਤ ਜਾਂ ਕਿਸੇ ਦੀ ਸਿਫਰਾਸ਼ ਤੋਂ ਹੋਵੇਗੀ| ਨੌਜਵਾਨਾਂ ਨੂੰ ਨੌਕਰੀਆਂ ਦੇਣਾ ਸਾਡਾ ਪਹਿਲਾ ਟੀਚਾ ਹੈ ..

Punjab Police

Exit mobile version