ਚੰਡੀਗੜ੍ਹ 07 ਜੂਨ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਅੱਜ ਕੈਬਿਨੇਟ ਮੀਟਿੰਗ ਪੰਜਾਬ ਦੇ ਬਜਟ ਸੈਸ਼ਨ ਦੀਆਂ ਮਿਤੀਆਂ ਦਾ ਐਲਾਨ ਕਰ ਦਿੱਤਾ ਹੈ । ਇਹ ਬਜਟ ਸੈਸ਼ਨ 24 ਤੋਂ 30 ਜੂਨ ਤਕ ਚੱਲੇਗਾ ਅਤੇ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ..ਆਮ ਲੋਕਾਂ ਦੀ ਰਾਏ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ | ਇਸਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਵਧਾਈਆਂ ਦਿੱਤੀਆਂ |
ਸਾਰੇ ਪੰਜਾਬੀਆਂ ਨੂੰ ਵਧਾਈਆਂ!
ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ..ਆਮ ਲੋਕਾਂ ਦੀ ਰਾਏ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ..ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ ਅਤੇ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ pic.twitter.com/3Ywc69FhAb
— Bhagwant Mann (@BhagwantMann) June 7, 2022