ਚੰਡੀਗੜ੍ਹ 02 ਜੂਨ 2022: ਪੰਜਾਬ ਵਿੱਚ ਵੱਧ ਰਹੀਆਂ ਅਪਰਾਧਿਕ ਘਟਨਾ ਅਤੇ ਇੱਕ ਪਾਸੇ ਸਿੱਧੂ ਮੂਸੇਵਾਲਾ ਦੇ ਦਿਨ ਦਿਹਾੜੇ ਹੋਏ ਕਤਲ ਨੂੰ ਲੈ ਕੇ ਪੰਜਾਬ ਸਰਕਾਰ ਸਵਾਲਾਂ ਦਾ ਘੇਰੇ ‘ਚ ਹੈ । ਇਸ ਦੌਰਾਨ ਖ਼ਬਰ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਉਨ੍ਹਾਂ ਦੀ ਰਿਹਾਇਸ ‘ਤੇ ਪਹੁੰਚੇ ਹਨ।
ਹਾਲਾਂਕਿ ਦੋਵਾਂ ਆਗੂਆਂ ਦੀ ਮੀਟਿੰਗ ਦੇ ਅਜੰਡੇ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਹਨ। ਅਜਿਹੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੰਜਾਬ ਕੈਬਨਿਟ ਵਾਧਾ ਕੀਤਾ ਜਾ ਸਕਦਾ ਹੈ |