Site icon TheUnmute.com

ਅਰਵਿੰਦ ਕੇਜਰੀਵਾਲ ਨੂੰ ਮਿਲਣ ਦਿੱਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

SGPC

ਚੰਡੀਗੜ੍ਹ 17 ਮਈ 2022: ਕਿਸਾਨ ਜਥੇਬੰਦੀਆਂ ਵਲੋਂ ਆਪਣੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ | ਕਿਸਾਨਾਂ ਦੁਆਰਾ ਪੁਲਿਸ ਬੈਰੀਕੇਡ ਤੋੜ ਕੇ ਅੱਗੇ ਵੱਧ ਰਹੇ ਹਨ | ਇਸਦੇ ਨਾਲ ਹੀ ਕਿਸਾਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਨੂੰ ਲੈ ਕੇ ਮੋਹਾਲੀ ਅਤੇ ਚੰਡੀਗੜ੍ਹ ਦੇ ਬਾਰਡਰ ਤੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ।

ਇਸ ਦੌਰਾਨ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ( Bhagwant Mann) ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਮਿਲਣ ਉਹਨਾਂ ਦੀ ਰਿਹਾਇਸ਼ ਵਿਖੇ ਪਹੁੰਚ ਗਏ ਹਨ। ਇਸ ਮੁਲਾਕਾਤ ਬਾਰੇ ਕੋਈ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜਿਕਰਯੋਗ ਹੈ ਕਿ ਅੱਜ ਸਵੇਰੇ ਮੁੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਤੈਅ ਕੀਤੀ ਗਈ ਸੀ ਪਰ ਇਹ ਮੁਲਾਕਾਤ ਸਿਰੇ ਨਹੀਂ ਚੜ੍ਹ ਸਕੀ । ਜਿਸ ਤੋਂ ਬਾਅਦ ਕਿਸਾਨਾਂ ਨੇ ਮੋਹਾਲੀ ਦੇ ਅੰਬ ਸਾਹਿਬ ਗੁਰਦੁਆਰੇ ਤੋਂ ਚੰਡੀਗੜ੍ਹ ਵੱਲ ਕੂਚ ਸ਼ੁਰੂ ਕਰ ਦਿੱਤਾ ਸੀ।

 

Exit mobile version