ਚੰਡੀਗੜ੍ਹ, 26 ਮਈ, 2023: ਪੰਜਾਬ ਸਰਕਾਰ ਨੇ ਨੀਤੀ ਆਯੋਗ (NITI Aayog) ਦੀ ਮੀਟਿੰਗ ਦਾ ਬਾਈਕਾਟ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਦਿਆਂ ਸੰਬੰਧੀ ਇੱਕ ਲਿਖਤੀ ਨੋਟ ਕੇਂਦਰ ਸਰਕਾਰ ਨੂੰ ਭੇਜ ਦਿੱਤਾ ਹੈ। ਇਸ ਲਿਖਤੀ ਨੋਟ ਵਿੱਚ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਲਿਖਿਆ ਕਿ ਕੇਂਦਰ ਸਰਕਾਰ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਨਹੀਂ ਰੱਖ ਰਹੀ ਅਤੇ ਇਸ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਕੇਂਦਰ ਕਿਸਾਨਾਂ ਦੇ ਮਸਲਿਆਂ ਵੱਲ ਵੀ ਧਿਆਨ ਨਹੀਂ ਦੇ ਰਿਹਾ।
ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ 27 ਮਈ ਨੂੰ ਨਵੀਂ ਦਿੱਲੀ ਵਿੱਚ ਨੀਤੀ ਆਯੋਗ ਦੀ ਮੀਟਿੰਗ ਹੋਵੇਗੀ | ਮੁੱਖ ਮੰਤਰੀ ਭਗਵੰਤ ਮਾਨ ਨੇ ਨੀਤੀ ਆਯੋਗ ਦੀ ਅਗਸਤ 2022 ਵਿੱਚ ਹੋਈ ਮੀਟਿੰਗ ਵਿਚ ਸ਼ਮੂਲੀਅਤ ਕੀਤੀ ਸੀ ਤੇ ਉਸ ਵੇਲੇ ਵੀ ਉਨ੍ਹਾਂ ਨੇ ਪੰਜਾਬ ਦੀ ਅਣਦੇਖੀ ਦਾ ਮੁੱਦਾ ਚੁੱਕਿਆ ਸੀ।