July 7, 2024 2:59 pm
Bhagwant Mann

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ‘ਚ ਉੱਚ ਪੱਧਰੀ ਬੈਠਕ ਸੱਦੀ

ਚੰਡੀਗੜ੍ਹ, 07 ਫਰਵਰੀ 2024: ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨ ਅਤੇ ਜਾਇਦਾਦ ਦੀ ਰਜਿਸਟਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਦੀ ਸ਼ਰਤ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਸੀਐਮ ਮਾਨ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਉੱਚ ਪੱਧਰੀ ਬੈਠਕ ਸੱਦੀ ਹੈ। ਦੁਪਹਿਰ 1 ਵਜੇ ਹੋਣ ਵਾਲੀ ਇਸ ਬੈਠਕ ਵਿੱਚ ਨੋਟੀਫਿਕੇਸ਼ਨ ਜਾਰੀ ਕਰਨ ਸਬੰਧੀ ਫੈਸਲਾ ਲਿਆ ਜਾਵੇਗਾ ਅਤੇ ਰੂਪ-ਰੇਖਾ ਤੈਅ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਜਨਹਿੱਤ ਵਿੱਚ ਲਿਆ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਫੈਸਲੇ ਲਈ ਕਾਨੂੰਨੀ ਪ੍ਰਕਿਰਿਆ ਦੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਇਸ ਸਬੰਧੀ ਹੋਰ ਵੇਰਵੇ ਛੇਤੀ ਹੀ ਸਾਂਝੇ ਕੀਤੇ ਜਾਣਗੇ।

ਮੁੱਖ ਮੰਤਰੀ (Bhagwant Mann) ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਐਨ.ਓ.ਸੀ ਨਾ ਮਿਲਣ ਕਾਰਨ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਜ਼ਮੀਨਾਂ ਅਤੇ ਜਾਇਦਾਦਾਂ ਦੀ ਰਜਿਸਟਰੀ ਦੀ ਪ੍ਰਕਿਰਿਆ ਵਿੱਚ ਰੁਕਾਵਟ ਆ ਰਹੀ ਹੈ ਜਿਸ ਕਾਰਨ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।