ਚੰਡੀਗੜ੍ਹ 19 ਸਤੰਬਰ 2022: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਭਾਰਤੀ ਜਨਤਾ ਪਾਰਟੀ (BJP) ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਆਪ੍ਰੇਸ਼ਨ ਲੋਟਸ (Operation Lotus) ਤਹਿਤ ਆਮ ਆਦਮੀ ਪਾਰਟੀ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੈ |
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਿਧਾਇਕਾਂ ਨੂੰ 25-25 ਕਰੋੜ ਦੇ ਆਫਰ ਦੇਣ ਦੇ ਇਲਾਜ਼ਾਮਾਂ ਤੋਂ ਬਾਅਦ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ”ਲੋਕਾਂ ਦੇ ਵਿਸ਼ਵਾਸ ਦੀ ਦੁਨੀਆਂ ਦੀ ਕਿਸੇ ਕਰੰਸੀ ਵਿੱਚ ਕੋਈ ਕੀਮਤ ਨਹੀਂ ਹੁੰਦੀ | ਉਨ੍ਹਾਂ ਕਿਹਾ ਕਿ 22 ਸਤੰਬਰ ਦਿਨ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸ਼ੈਸ਼ਨ ਬੁਲਾ ਕੇ ਵਿਸ਼ਵਾਸ ਮਤਾ ਪੇਸ਼ ਕਰਕੇ ਕਾਨੂੰਨੀ ਤੌਰ ‘ਤੇ ਇਹ ਗੱਲ ਸਾਬਤ ਕਰ ਦਿੱਤੀ ਜਾਵੇਗੀ…ਇਨਕਲਾਬ ਜ਼ਿੰਦਾਬਾਦ..!”