ਚੰਡੀਗੜ੍ਹ, 01 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਇਕ ਹੋਰ ਵੱਡੀ ਰਾਹਤ ਦਿੱਤੀ ਹੈ। ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਰਤਪੁਰ ਸਾਹਿਬ ਜਾ ਕੇ ਨੱਕੀਆ ਟੋਲ ਪਲਾਜ਼ਾ (Toll Plaza) ਬੰਦ ਕਰਵਾ ਦਿੱਤਾ ਹੈ । ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ 7 ਟੋਲ ਪਲਾਜ਼ਾ ਬੰਦ ਕੀਤੇ ਜਾ ਚੁੱਕੇ ਹਨ ਅਤੇ ਇਹ ਨੱਕੀਆ ਟੋਲ ਪਲਾਜ਼ਾ 8ਵਾਂ ਹੈ। ਇਸ ਨਾਲ ਲੋਕਾਂ ਦੀ ਰੋਜ਼ਾਨਾ 10 ਲੱਖ 12 ਹਜ਼ਾਰ ਰੁਪਏ ਦੀ ਬੱਚਤ ਹੋਵੇਗੀ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਇੱਕ ਟਵੀਟ ਵਿੱਚ ਲਿਖਿਆ ਸੀ ਕਿ ਲੋਕਾਂ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਅੱਜ ਕੀਰਤਪੁਰ ਸਹਿਬ-ਸ੍ਰੀ ਅਨੰਦਪੁਰ ਸਾਹਿਬ-ਨੰਗਲ – ਊਨਾ ਵਾਲਾ ਟੋਲ ਪਲਾਜ਼ਾ ਮੁਫ਼ਤ ਕਰ ਦਿੱਤਾ ਜਾਵੇਗਾ | ਲੋਕਾਂ ਦੇ ਇੱਕ ਦਿਨ ਦੇ 10 ਲੱਖ 12 ਹਜ਼ਾਰ ਰੁਪਏ ਬਚਣਗੇ | ਕੰਪਨੀ ਵੱਲੋਂ 582 ਦਿਨ ਮਿਆਦ ਵਧਾਉਣ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ | ਉਨ੍ਹਾਂ ਨੇ ਕਿਹਾ ਕਿ ਕੰਪਨੀ ਨੇ ਕਈ ਵਾਰ ਐਗਰੀਮੈਂਟ ਦੀ ਉਲ਼ੰਘਣਾ ਕੀਤੀ ਹੈ |