Site icon TheUnmute.com

ਮੁੱਖ ਮੰਤਰੀ ਭਗਵੰਤ ਮਾਨ ਨੇ ਸਿੰਘਾਂਵਾਲਾ ਵਿਖੇ ਲੱਗਿਆ ਟੋਲ ਪਲਾਜ਼ਾ ਕਰਵਾਇਆ ਬੰਦ

Toll Plaza

ਚੰਡੀਗੜ੍ਹ, 05 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੋਗਾ-ਕੋਟਕਪੂਰਾ ਰੋਡ ‘ਤੇ ਸਿੰਘਾਂਵਾਲਾ ਵਿਖੇ ਲੱਗਿਆ ਟੋਲ ਪਲਾਜ਼ਾ (Toll Plaza) ਬੰਦ ਕਰਵਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਤੋਂ ਪਹਿਲਾਂ 9 ਟੋਲ ਪਲਾਜ਼ਾ ਬੰਦ ਹੋ ਚੁੱਕੇ ਹਨ ਅਤੇ ਇਹ 10ਵਾਂ ਟੋਲ ਪਲਾਜ਼ਾ ਹੈ ਜੋ ਬੰਦ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਬੰਦ ਹੋਣ ਨਾਲ ਵਾਹਨ ਚਾਲਕਾਂ ਨੂੰ ਰੋਜ਼ਾਨਾ ਲੱਖਾਂ ਰੁਪਏ ਦਾ ਫਾਇਦਾ ਹੋਵੇਗਾ। ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਚੰਦ ਪੁਰਾਣਾ ਟੋਲ ਪਲਾਜ਼ਾ ਬੰਦ ਕਰਵਾਉਣ ਲਈ ਲੰਮੇ ਸਮੇਂ ਤੋਂ ਯਤਨ ਕੀਤੇ ਜਾ ਰਹੇ ਸਨ, ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰਾ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੋਗਾ-ਕੋਟਕਪੂਰਾ ਰੋਡ ‘ਤੇ ਸਿੰਘਾਂਵਾਲਾ ਟੋਲ ਪਲਾਜ਼ਾ ਹਮੇਸ਼ਾ ਲਈ ਆਮ ਲੋਕਾਂ ਵਾਸਤੇ ਮੁਫ਼ਤ ਕਰ ਦਿੱਤਾ ਹੈ , ਇਸਦੇ ਨਾਲ ਹੀ ਇਸ ਟੋਲ ਨੂੰ 436 ਦਿਨਾਂ ਲਈ ਵਧਾਉਣ ਦੀ ਅਪੀਲ ਖਾਰਜ ਕੀਤੀ ਹੈ |

Exit mobile version