ਚੰਡੀਗੜ੍ਹ 17 ਜੂਨ 2022: ਕੇਂਦਰ ਸਰਕਾਰ ਵਲੋਂ ਰੱਖਿਆ ਬਲਾਂ ਵਿੱਚ ਭਰਤੀ ਦੀ ‘ਅਗਨੀਪਥ’ (Agneepath) ਸਕੀਮ ਚਲਾਈ ਗਈ ਹੈ | ਜਿਸਦਾ ਪੂਰੇ ਦੇਸ਼ ‘ਚ ਵਿਰੋਧ ਪ੍ਰਦਰਸ਼ਨ ਹੋ ਰਿਹਾ ਹੈ | ਦੇਸ਼ ਦੇ ਕਈ ਸੂਬਿਆਂ ‘ਚ ਹਿੰਸਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਵੱਲੋਂ ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ “2 ਸਾਲ ਫੌਜ ‘ਚ ਭਰਤੀ ‘ਤੇ ਰੋਕ ਲਗਾਉਣ ਤੋਂ ਬਾਅਦ ਕੇਂਦਰ ਦਾ ਨਵਾਂ ਫਰਮਾਨ ਕਿ 4 ਸਾਲ ਫੌਜ ‘ਚ ਰਹੋ..ਬਾਅਦ ‘ਚ ਪੈਨਸ਼ਨ ਵੀ ਨਾ ਮਿਲੇ..ਇਹ ਫੌਜ ਦਾ ਵੀ ਅਪਮਾਨ ਹੈ..ਦੇਸ਼ ਦੇ ਨੌਜਵਾਨਾਂ ਨਾਲ ਵੀ ਧੋਖਾ ਹੈ..ਦੇਸ਼ ਭਰ ਦੇ ਨੌਜਵਾਨਾਂ ਦਾ ਇਹ ਗੁੱਸਾ..ਬਿਨਾਂ ਸੋਚੇ ਸਮਝੇ ਲਏ ਗਏ ਫ਼ੈਸਲੇ ਦਾ ਨਤੀਜਾ ਹੈ..ਫ਼ੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕਰਦੇ ਹਾਂ |