June 26, 2024 5:11 am
4358 constables

ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਦੇ 4358 ਨਵੇਂ ਕਾਂਸਟੇਬਲਾਂ ਨੂੰ ਵੰਡੇ ਨਿਯੁਕਤੀ ਪੱਤਰ

ਚੰਡੀਗੜ੍ਹ 23 ਅਗਸਤ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਦੇ 4358 ਨਵੇਂ ਕਾਂਸਟੇਬਲਾਂ (4358 constables) ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਭ ਤੋਂ ਪਹਿਲਾ ਉਨ੍ਹਾਂ ਦਾ ਹਰ ਪੈੱਨ ਬੇਰਜ਼ੁਗਾਰੀ ਖਤਮ ਕਰਨ ਲਈ ਚੱਲੇਗਾ।

ਇਸਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਾਰਦਰਸ਼ੀ ਢੰਗ ਨਾਲ ਨਿਯੁਕਤੀਆਂ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਜਨਤਾ ਨਾਲ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ |