July 2, 2024 6:48 pm
ਚੌਧਰੀ ਸੰਤੋਖ ਸਿੰਘ

ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ 14 ਜਨਵਰੀ 2023: ਪੰਜਾਬ ‘ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ‘ਚ ਸ਼ਨੀਵਾਰ ਨੂੰ ਜਲੰਧਰ ਤੋਂ ਕਾਂਗਰਸ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ । ਇਸ ਦੁਖਦਾਈ ਖ਼ਬਰ ਮਿਲਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੌਧਰੀ ਸੰਤੋਖ ਸਿੰਘ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

ਮੁੱਖ ਮੰਤਰੀ ਨੇ ਟਵੀਟ ਕੀਤਾ ਕਿ ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਜੀ ਦੀ ਬੇਵਕਤੀ ਮੌਤ ਦਾ ਬੇਹੱਦ ਦੁੱਖ ਹੋਇਆ..ਪ੍ਰਮਾਤਮਾ ਵਿੱਛੜੀ ਰੂਹ ਨੂੰ ਸਕੂਨ ਬਖ਼ਸ਼ੇ ..ਵਾਹਿਗੁਰੂ

congress