ਚੰਡੀਗੜ੍ਹ 21 ਸਤੰਬਰ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਲਕੇ ਸਵੇਰੇ 9 ਵਜੇ ‘ਆਪ’ ਵਿਧਾਇਕਾਂ ਦੀ ਮੀਟਿੰਗ ਸੱਦੀ ਹੈ। ਸੂਤਰਾਂ ਦੇ ਮੁਤਾਬਕਇਹ ਮੀਟਿੰਗ ਵਿਧਾਨ ਸਭਾ ਦੇ ਮੀਟਿੰਗ ਹਾਲ ਵਿੱਚ ਹੋਵੇਗੀ।
ਜਿਕਰਯੋਗ ਹੈ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਲਿਖੇ ਪੱਤਰ ‘ਚ ਇਨ੍ਹਾਂ ਆਗੂਆਂ ਨੇ ਕਿਹਾ ਹੈ ਕਿ ਸਿਰਫ਼ ਸੂਬਾ ਸਰਕਾਰ ਦੇ ਹੱਕ ਵਿੱਚ ਭਰੋਸਗੀ ਮਤਾ ਪੇਸ਼ ਕਰਨ ਲਈ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਕੋਈ ਕਾਨੂੰਨੀ ਵਿਵਸਥਾ ਨਹੀਂ ਹੈ |
ਇਸਦੇ ਨਾਲ ਹੀ ਮੁੱਖ ਮੰਤਰੀ ਨੇ ਟਵੀਟ ਕਰ ਕਿਹਾ ਕਿ ਰਾਜਪਾਲ ਵੱਲੋਂ ਵਿਧਾਨ ਸਭਾ ਨਾ ਚੱਲਣ ਦੇਣਾ ਦੇਸ਼ ਦੇ ਲੋਕਤੰਤਰ ਤੇ ਵੱਡੇ ਸਵਾਲ ਪੈਦਾ ਕਰਦਾ ਹੈ | ਹੁਣ ਲੋਕਤੰਤਰ ਨੂੰ ਕਰੋੜਾਂ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀ ਚਲਾਉਣਗੇ ਜਾਂ ਦਿੱਲੀ ਕੇਂਦਰ ਸਰਕਾਰ ਦੁਆਰਾ ਨਿਯੁਕਤ ਕੀਤਾ ਹੋਇਆ ਇੱਕ ਵਿਅਕਤੀ ?? ਇੱਕ ਪਾਸੇ ਭੀਮ ਰਾਓ ਜੀ ਦਾ ਸੰਵਿਧਾਨ ਤੇ ਦੂਜੇ ਪਾਸੇ ਅਪ੍ਰੇਸ਼ਨ ਲੋਟਸ…ਜਨਤਾ ਸਭ ਦੇਖ ਰਹੀ ਹੈ..