Bhagwant Mann

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੂਜੇ ਦਿਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਨਾਲ ਬੈਠਕ

ਚੰਡੀਗੜ੍ਹ, 06 ਦਸੰਬਰ 2023: ਪੰਜਾਬ ‘ਚ ਅਮਨ-ਕਾਨੂੰਨ, ਨਸ਼ਿਆਂ ਅਤੇ ਫਿਰੌਤੀ ਵਰਗੇ ਮੁੱਦਿਆਂ ‘ਤੇ ਮੀਟਿੰਗ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਫਿਰ ਬੈਠਕ ਕਰਨ ਜਾ ਰਹੇ ਹਨ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀ ਵੀ ਉਨ੍ਹਾਂ ਦੇ ਕੈਂਪ ਦਫ਼ਤਰ ਪੁੱਜਣੇ ਸ਼ੁਰੂ ਹੋ ਗਏ ਹਨ।

ਮੁੱਖ ਮੰਤਰੀ (Bhagwant Mann) ਨੇ ਪੰਜਾਬ ਵਿੱਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਸਥਿਤੀ ਜਾਣਨ ਲਈ ਇਹ ਬੈਠਕ ਬੁਲਾਈ ਹੈ। ਇਸ ਬੈਠਕ ਵਿੱਚ ਉਹ ਪੰਜਾਬ ਦੇ ਸਾਰੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲੈਣਗੇ ਅਤੇ ਉਨ੍ਹਾਂ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਚਰਚਾ ਕਰਨਗੇ। ਇਸ ਤੋਂ ਇਲਾਵਾ ਮਾਨ ਸਾਰੇ ਅਧਿਕਾਰੀਆਂ ਨੂੰ ਵੱਖ-ਵੱਖ ਪ੍ਰੋਜੈਕਟਾਂ ਸਬੰਧੀ ਦਿਸ਼ਾ-ਨਿਰਦੇਸ਼ ਵੀ ਦੇਣਗੇ।

Scroll to Top