ਚੰਡੀਗੜ੍ਹ, 26 ਸਤੰਬਰ 2203: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਪੰਜਾਬ ਦੇ 3 ਕਰੋੜ ਲੋਕਾਂ ਦੇ ਨੁਮਾਇੰਦੇ ਹਨ ਅਤੇ ਪ੍ਰਤਾਪ ਬਾਜਵਾ ਵਾਂਗ ਕੁਰਸੀ ਦੇ ਤਿਕੜਮਬਾਜ਼ ਨਹੀਂ ਹਨ।
ਮੁੱਖ ਮੰਤਰੀ (Bhagwant Mann) ਨੇ ਟਵੀਟ ਕਰਦਿਆਂ ਲਿਖਿਆ ਕਿ ਪ੍ਰਤਾਪ ਬਾਜਵਾ (ਭਾਜਪਾ) ਤੁਸੀਂ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਤੋੜਣ ਦੀ ਗੱਲ ਕਰ ਰਹੇ ਓ?? ਮੈਨੂੰ ਪਤਾ ਹੈ ਕਿ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ ਸੀ..ਮੈਂ ਪੰਜਾਬ ਦੇ 3 ਕਰੋੜ ਲੋਕਾਂ ਦਾ ਨੁਮਾਇੰਦਾ ਹਾਂ ਤੁਹਾਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ..ਜੇ ਹਿੰਮਤ ਹੈ ਹਾਈ ਕਮਾਂਡ ਨਾਲ ਗੱਲ ਕਰੋ |
ਬੀਤੇ ਦਿਨ ਕਾਂਗਰਸ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਿਆਂ ਖ਼ਿਲਾਫ਼ ਵੱਡੀ ਰੈਲੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਇਸ ਦੌਰਾਨ ਸਾਬਕਾ ਵਿੱਤ ਮੰਤਰੀ ਦੇ ਘਰ ਉੱਤੇ ਵਿਜੀਲੈਂਸ ਦੀ ਛਾਪੇਮਾਰੀ ਉੱਤੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਖੁੱਲ੍ਹ ਕੇ ਬੋਲੇ। ਸਾਬਾਕਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਕਿਹਾ, ਪੰਜਾਬ ਸਰਕਾਰ ਬਹੁਤ ਗ਼ਲਤ ਕਰ ਰਹੀ ਹੈ।
ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, ਪੰਜਾਬ ਪੂਰੀ ਤਰ੍ਹਾਂ ਨਾਲ ਕਰਜਾਈ ਹੋ ਚੁੱਕਾ ਹੈ। ਪੰਜਾਬੀਆਂ ਨੂੰ ਅਪੀਲ ਹੈ ਕਿ 13 ਸੀਟਾਂ ਕਾਂਗਰਸ ਨੇ ਲੜਨੀਆਂ ਹਨ ਪੂਰੀਆਂ ਸੀਟਾਂ ਉੱਤੇ ਜਿਤਾਉਣ ਪੰਜਾਬੀ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, ਆਪ ਸਰਕਾਰ ਦੇ 32 ਐਮਐਲਏ ਸਾਡੇ ਸੰਪਰਕ ਵਿੱਚ ਹਨ।