ਚੰਡੀਗੜ੍ਹ 16 ਮਈ 2022: ਸੂਬੇ ‘ਚ ਮਾਨ ਸਰਕਾਰ ਦੇ ਅੱਜ 2 ਮਹੀਨੇ ਪੂਰੇ ਹੋ ਚੁੱਕੇ ਹਨ | ਇਸਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਆਪਣਾ ਪਹਿਲਾ ਜਨਤਾ ਦਰਬਾਰ ਲਗਾਇਆ ਜਾ ਰਿਹਾ ਹੈ। ਇਹ ਜਨਤਾ ਦਰਬਾਰ ਪੰਜਾਬ ਭਵਨ ਵਿੱਚ ਹੋ ਰਿਹਾ ਹੈ | ਇਸ ਦੌਰਾਨ ਜਨਤਾ ਆਪਣੀਆਂ ਸਮੱਸਿਆਵਾਂ ਨੂੰ ਮੁੱਖ ਮੰਤਰੀ ਨਾਲ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਮੁੱਖ ਮੰਤਰੀ ਵੱਲੋਂ ਮੌਕੇ ‘ਤੇ ਹੀ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਸੀ । ਇਸ ਲੋਕ ਮਿਲਣੀ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਲੋਕ ਮਿਲਣੀ ਦੇ ਪ੍ਰੋਗਰਾਮ ਜਾਰੀ ਰਹਿਣਗੇ।
ਨਵੰਬਰ 23, 2024 6:40 ਪੂਃ ਦੁਃ