TheUnmute.com

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਹੁਕਮ ਜਾਰੀ

ਚੰਡੀਗੜ੍ਹ 18 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵਲੋਂ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਲਈ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ PWD ਵਿਭਾਗ ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਉਹਨਾਂ ਨੂੰ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਸੜਕਾਂ ‘ਤੇ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ ਅਤੇ ਅਸੀਂ ਲਗਾਤਾਰ ਆਪਣੇ ਵਿਕਾਸ ਮਾਡਲ ਵੱਲ ਅੱਗੇ ਵਧ ਰਹੇ ਹਾਂ…ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਭਗਵੰਤ ਮਾਨ ਨੇ ਸੂਬੇ ਵਿੱਚ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਅਤੇ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ ।

Bhagwant Mann

 

Exit mobile version