ਚੰਡੀਗੜ੍ਹ 21 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ, ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁੱਖੀ ਪ੍ਰਮੋਦ ਬਾਨ ਨਾਲ ਸਮੇਤ ਸੀਨੀਅਰ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ |ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਅੱਜ DGP ਪੰਜਾਬ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁੱਖੀ ਸਮੇਤ ਸੀਨੀਅਰ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ ਹੈ | ਪੰਜਾਬ ‘ਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਅਤੇ ਪੰਜਾਬੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ |
ਜਿਕਰਯੋਗ ਹੈ ਕਿ ਦੌਰਾਨ ਮੁੱਖ ਮੰਤਰੀ ਨੂੰ ਬੀਤੇ ਦਿਨ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਨੇੜੇ ਪੰਜਾਬ ਪੁਲਿਸ (Punjab Police) ਅਤੇ ਗੈਂਗਸਟਰਾਂ ਵਿਚਕਾਰ ਹੋਈ ਮੁੱਠਭੇੜ ਬਾਰੇ ਜਾਣੂ ਕਰਵਾਇਆ ਹੈ | ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਖ਼ਿਲਾਫ ਇਹ ਜੰਗ ਜਾਰੀ ਰਹੇਗੀ | ਉਨ੍ਹਾਂ ਕਿਹਾ ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ ਦੀਪਕ ਮੁੰਡੀ ਇਸ ਵੇਲੇ ਫਰਾਰ ਹੈ, ਜਿਸ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ |