Patwaris

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਨੌਜਵਾਨਾਂ ਲਈ ਵੱਡਾ ਐਲਾਨ

ਚੰਡੀਗੜ੍ਹ 28 ਸਤੰਬਰ 2022: ਅੱਜ ਪੂਰੇ ਦੇਸ਼ ਭਰ ਵਿੱਚ ਸ਼ਹੀਦ ਭਗਤ ਸਿੰਘ (Shaheed Bhagat Singh) ਜੀ ਦਾ 115 ਵਾਂ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ | ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸੂਬੇ ਦੇ ਨੌਜਵਾਨਾਂ ਲਈ ਵੱਡਾ ਐਲਾਨ ਕੀਤਾ ਹੈ |

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ | ਇਨ੍ਹਾਂ 46 ਨੌਜਵਾਨਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ ਅਤੇ ਇਸ ਲਈ 30 ਨਵੰਬਰ ਤੱਕ ਅਪਲਾਈ ਕਰ ਸਕਦੇ ਹਨ |

Scroll to Top