July 7, 2024 7:44 pm
SGPC

ਮੁੱਖ ਮੰਤਰੀ ਭਗਵੰਤ ਮਾਨ ਨੇ ਐੱਸ.ਜੀ.ਪੀ.ਸੀ ਨੂੰ ਕੀਤੀ ਇਹ ਅਪੀਲ

ਚੰਡੀਗੜ੍ਹ 07 ਅਪ੍ਰੈਲ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਐੱਸ.ਜੀ.ਪੀ.ਸੀ. (SGPC) ਤੋਂ ਅਪੀਲ ਕੀਤੀ ਹੈ ਕਿ ਗੁਰਬਾਣੀ ਦਾ ਪ੍ਰਸਾਰ ਕਰਨਾ ਹੁਣ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ | ਦਰਬਾਰ ਸਾਹਿਬ ਨੂੰ ਨਵੀਨਤਮ ਤਕਨੀਕ ਨਾਲ ਲੈਸ ਕੀਤਾ ਜਾਣਾ ਚਾਹੀਦਾ ਹੈ | ਗੁਰਬਾਣੀ ਦਾ ਵਿਸ਼ਵ ਭਰ ‘ਚ ਪ੍ਰਚਾਰ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਅਤੇ ਧਰਮ ਹੈ। ਗੁਰਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਰਕਾਰ ਅਹਿਮ ਕਦਮ ਚੁੱਕੇਗੀ | ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ, ਉਨ੍ਹਾਂ ਦਾ ਕਹਿਣਾ ਹੈ ਕਿ ਰੇਡੀਓ ਅਤੇ ਸਾਰੇ ਆਧੁਨਿਕ ਸਾਧਨਾਂ ਰਾਹੀਂ ਵੀ ਗੁਰਬਾਣੀ ਦਾ ਪ੍ਰਚਾਰ ਹੋਣਾ ਚਾਹੀਦਾ ਹੈ