ਚੰਡੀਗੜ੍ਹ, 7 ਫ਼ਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਠਾਨਕੋਟ (Pathankot) ਵਿਖੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ‘ਚ ਲਿਖਿਆ “ਪਠਾਨਕੋਟ ਵਿਖੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ…ਪਠਾਨਕੋਟ ਪੰਜਾਬ ਦਾ ਤਾਜ ਹੈ, ਪਿਛਲੀਆਂ ਸਰਕਾਰਾਂ ਨੇ ਸਰਹੱਦੀ ਜ਼ਿਲ੍ਹੇ ਨੂੰ ਬਹੁਤ ਪਛਾੜ ਕੇ ਰੱਖ ਦਿੱਤਾ…ਹੁਣ ਜ਼ਿਲ੍ਹੇ ਨੂੰ ਪੱਛੜਿਆ ਹੋਇਆ ਨਹੀਂ ਰਹਿਣ ਦੇਵਾਂਗੇ…ਨਿਵੇਸ਼ ਤੇ ਵਿਕਾਸ ਦੇ ਮਾਮਲੇ ‘ਚ ਸਾਰੀਆਂ ਕਮੀਆਂ-ਪੇਸ਼ੀਆਂ ਦੂਰ ਕੀਤੀਆਂ ਜਾਣਗੀਆਂ… #InvestPunjab ਲਈ ਸੱਦਾ ਵੀ ਦਿੱਤਾ…” ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਅੰਮ੍ਰਿਤਸਰ ਵਿਖੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ ਹੈ | ਪੰਜਾਬ ਵਿੱਚ 23 ਅਤੇ 24 ਫਰਵਰੀ ਨੂੰ ਨਿਵੇਸ਼ ਪੰਜਾਬ ਸੰਮੇਲਨ ਨੂੰ ਲੈ ਕੇ ਕਾਰੋਬਾਰੀਆਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ |