Raja Warring

CM ਭਗਵੰਤ ਮਾਨ ਹੋਰਨਾਂ ਸੂਬਿਆਂ ਦੇ ਦੌਰਿਆਂ ਨੂੰ ਛੱਡ ਕੇ ਪੰਜਾਬ ਵੱਲ ਧਿਆਨ ਦੇਣ : ਰਾਜਾ ਵੜਿੰਗ

ਚੰਡੀਗੜ੍ਹ 25 ਅਪ੍ਰੈਲ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਦਿੱਲੀ ਸਕੂਲਾਂ ਦਾ ਦੌਰਾ ਕੀਤਾ | ਇਸ ਦੌਰੇ ਨੂੰ ਲੈ ਕੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਦਿਆਂ ਕਿਸਾਨਾਂ ਦਾ ਮੁੱਦਾ ਚੁੱਕਿਆ | ਇਸਦੇ ਨਾਲ ਹੀ ਹੁਣ ਨਵ-ਨਿਯੁਕਤ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੀਤੇ ਇਕ ਮਹੀਨੇ ਦੌਰਾਨ ਦਿੱਲੀ , ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੇ ਦੌਰੇ ਕਰ ਰਹੇ ਹਨ ਜਦਕਿ ਪੰਜਾਬ ਵਿਚ ਲੋਕਾਂ ਨੇ ਉਨ੍ਹਾਂ ਦੀ ਸਰਕਾਰ ਨੂੰ ਚੁਣਿਆ ਹੈ |

ਰਾਜਾ ਵੜਿੰਗ ਨੇ ਕਿਹਾ ਉਨ੍ਹਾਂ ਨੂੰ ਪੰਜਾਬ ਵਿਚ ਰਹਿ ਕੇ ਲੋਕਾਂ ਦੇ ਕੰਮ ਕਰਨੇ ਚਾਹੀਦੇ ਹਨ। ਉਨ੍ਹਾਂ ਐੱਸ.ਵਾਈ. ਐੱਲ. ਮੁੱਦੇ ‘ਤੇ ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਮੈਂਬਰ ਦੁਆਰਾ ਦਿੱਤੇ ਗਏ ਪਾਣੀ ਦੇ ਮੁੱਦੇ ਦੇ ਬਿਆਨ ‘ਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਤੋਂ ਬਾਅਦ ਹੁਣ ਹਰਿਆਣਾ ‘ਤੇ ਕਬਜ਼ਾ ਕਰਨਾ ਚਾਹੁੰਦੀ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਮੌਕੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਆਉਂਦੇ ਦਿਨਾਂ ਵਿਚ ਹੋਰ ਵਿਸ਼ੇਸ਼ ਉਪਰਾਲੇ ਕਰਨ ਦੀ ਗੱਲ ਕਹੀ । ਇਸ ਮੌਕੇ ਸਾਬਕਾ ਵਿਧਾਇਕ ਰੁਪਿੰਦਰ ਕੌਰ ਰੂਬੀ ਤੋਂ ਇਲਾਵਾ ਬਲਾਕ ਕਾਂਗਰਸ ਦੇ ਆਗੂ ਅਤੇ ਵਰਕਰ ਹਾਜ਼ਰ ਸਨ |

Scroll to Top