July 1, 2024 12:54 am
ਬਿਜਲੀ ਬਿੱਲ

ਸੂਬੇ ‘ਚ ਮੁਫ਼ਤ ਬਿਜਲੀ ਸਕੀਮ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ 16 ਜੁਲਾਈ 2022: ਆਮ ਆਦਮੀ ਪਾਰਟੀ ਵਲੋਂ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤਾ ਚੋਣ ਵਾਅਦਾ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਦੇ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਮੁਹੱਈਆ ਕਰਨ ਦਾ ਐਲਾਨ ਕੀਤਾ ਸੀ । ਅੱਜ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇ ਐਲਾਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਟਵੀਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਿਹਾ ਕਿ ਬਿਜਲੀ ਗਰੰਟੀ ਸੰਬੰਧੀ ਬਹੁਤ ਵੱਡੀ ਖ਼ੁਸ਼ਖ਼ਬਰੀ ਪੰਜਾਬੀਆਂ ਨਾਲ ਸਾਂਝੀ ਕਰਨ ਜਾ ਰਿਹਾ ਹਾਂ। 1 ਜੁਲਾਈ ਤੋਂ ਮੁਫ਼ਤ ਬਿਜਲੀ ਦਾ ਵਾਅਦਾ ਲਾਗੂ ਹੋ ਗਿਆ। ਜੁਲਾਈ-ਅਗਸਤ ਦਾ ਬਿਲ ਸਤੰਬਰ ਦੇ ਪਹਿਲੇ ਹਫ਼ਤੇ ਆਵੇਗਾ। ਖ਼ੁਸ਼ਖ਼ਬਰੀ ਹੈ ਕਿ ਲਗਭਗ 51 ਲੱਖ ਘਰਾਂ ਨੂੰ ਬਿਜਲੀ ਦਾ ਬਿਲ ਜ਼ੀਰੋ ਆਵੇਗਾ.. ਜੋ ਕਹਿੰਦੇ ਹਾਂ ਉਹ ਪੂਰਾ ਕਰਦੇ ਹਾਂ।

Bhagwant Mann