July 2, 2024 6:38 pm
ਸਿੱਧੀ ਬਿਜਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਲਈ ਕੀਤਾ ਪ੍ਰੇਰਿਤ

ਚੰਡੀਗੜ੍ਹ 03 ਮਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅੱਜ ਯਾਨੀ ਮੰਗਲਵਾਰ ਨੂੰ ਆਪਣੇ ਨਿੱਜੀ ਹਲਕੇ ਸਤੌਜ ਪਹੁੰਚੇ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸੀ ਐੱਮ ਮਾਨ ਨੇ ਸਤੌਜ ਪਿੰਡ ਦੇ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ ਝਾੜ ‘ਚ ਵਾਧਾ ਹੁੰਦਾ ਹੈ। ਉੱਥੇ ਮਿਹਨਤ ਵੀ ਘੱਟ ਕਰਨੀ ਪੈਂਦੀ ਹੈ ਤੇ ਪਾਣੀ ਦੀ ਵੀ ਵੱਡੇ ਪੱਧਰ ‘ਤੇ ਬੱਚਤ ਹੋਵੇਗੀ।

ਇਸਦੇ ਨਾਲ ਹੀ ਸੀ ਐੱਮ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਕਿਸਾਨਾਂ ਪ੍ਰਤੀ ਬੇਹੱਦ ਤਤਪਰ ਹੈ ਤੇ ਕਿਸਾਨੀ ਨੂੰ ਉੱਚਾ ਚੁੱਕਣ ਲਈ ਸਰਕਾਰ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤੀ ਮਾਹਿਰਾਂ ਦੀ ਰਾਏ ਲੈ ਕੇ ਰਵਾਇਤੀ ਫ਼ਸਲਾਂ ਤੋਂ ਕਿਸਾਨਾਂ ਦਾ ਛੁਟਕਾਰਾ ਕਰਾਉਣ ਲਈ ਢੁੱਕਵਾਂ ਹੱਲ ਲੱਭਾਂਗੇ। ਇਸ ਮੌਕੇ ਮਾਤਾ ਹਰਪਾਲ ਕੌਰ , ਕੈਬਨਿਟ ਮੰਤਰੀ ਹਰਪਾਲ ਸਿੰਘ ਵੀ ਮੌਜੂਦ ਰਹੇ |