July 7, 2024 6:08 pm
ਰਾਜ ਬਹਾਦਰ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫਾ ਮਨਜ਼ੂਰ

ਚੰਡੀਗ੍ਹੜ 11 ਅਗਸਤ 2022: ਫਰੀਦਕੋਟ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ (Baba Farid Medical University) ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ (Raj Bahadur) ਦਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜੂਰ ਕਰ ਲਿਆ ਹੈ | ਜਿਕਰਯੋਗ ਹੈ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਕੀਤੇ ਵਤੀਰੇ ਤੋਂ ਦੁਖੀ ਹੋ ਕੇ ਡਾ. ਰਾਜ ਬਹਾਦਰ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਭੇਜ ਦਿੱਤਾ ਸੀ । ਸਿਹਤ ਮੰਤਰੀ ਜੌੜਾਮਾਜਰਾ ਨੇ ਹਸਪਤਾਲਾਂ ਦੇ ਦੌਰੇ ਦੌਰਾਨ ਬੰਦ ਪਏ ਵਾਰਡ ਨੂੰ ਖੋਲ੍ਹ ਕੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਬਿਸਤਰੇ ‘ਤੇ ਪਏ ਪੁਰਾਣੇ ਗੱਦੇ ‘ਤੇ ਬਿਠਾ ਦਿੱਤਾ ਸੀ |