one MLA-one pension

ਮੁੱਖ ਮੰਤਰੀ ਭਗਵੰਤ ਮਾਨ ਖੁਦ ਹੀ ਸੰਭਾਲਣਗੇ ਸਿਹਤ ਵਿਭਾਗ ਦਾ ਕੰਮਕਾਜ

ਪਟਿਆਲਾ 25 ਮਈ 2022: ਬੀਤੇ ਦਿਨ ਡਾ. ਵਿਜੈ ਸਿੰਗਲਾ ਦੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਸੀ | ਇਸਦੇ ਚੱਲਦੇ ਸਿਹਤ ਵਿਭਾਗ ਦਾ ਅਹੁਦਾ ਖਾਲੀ ਪਿਆ ਸੀ | ਹੁਣ ਖਬਰ ਆ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann)ਨੇ ਸਿਹਤ ਵਿਭਾਗ ਦਾ ਕੰਮਕਾਜ ਖੁਦ ਹੀ ਸੰਭਾਲਣਗੇ । ਇਸ ਮੰਤਰਾਲੇ ਦਾ ਕੰਮਕਾਜ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਗਰਾਨੀ ਹੇਠ ਹੀ ਹੋਵੇਗਾ। ਫਿਲਹਾਲ ਪੰਜਾਬ ਵਜ਼ਾਰਤ ਵਿਚ ਕੋਈ ਵੀ ਨਵਾਂ ਮੰਤਰੀ ਸ਼ਾਮਲ ਨਾ ਕਰਦੇ ਹੋਏ ਮੁੱਖ ਮੰਤਰੀ ਨੇ ਖੁਦ ਹੀ ਸਿਹਤ ਵਿਭਾਗ ਦਾ ਕਾਰਜਭਾਲ ਸੰਭਾਲਣ ਦਾ ਫੈਸਲਾ ਕੀਤਾ ਹੈ।

ਦਰਅਸਲ ਆਮ ਆਦਮੀ ਪਾਰਟੀ ਦਿੱਲੀ ਮਾਡਲ ਪੰਜਾਬ ਵਿਚ ਲਾਗੂ ਕਰਨ ਦੀ ਗੱਲ ਕਰਦੀ ਆ ਰਹੀ ਹੈ ਅਤੇ ਮੁੱਖ ਤੌਰ ’ਤੇ ਦਿੱਲੀ ਦੇ ਸਿੱਖਿਆ ਅਤੇ ਸਿਹਤ ਮਾਡਲ ਨੂੰ ਪੰਜਾਬ ਵਿਚ ਲੈ ਕੇ ਆਉਣ ਦੀ ਗੱਲ ਕੀਤੀ ਜਾਂਦੀ ਰਹੀ ਹੈ। ਸਿੱਖਿਆ ਵਿਭਾਗ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਦੇ ਖਾਸਮ-ਖਾਸ ਮੰਨੇ ਜਾਂਦੇ ਗੁਰਮੀਤ ਸਿੰਘ ਮੀਤ ਹੇਅਰ ਕੋਲ ਹੈ ਜਦਕਿ ਸਿਹਤ ਵਿਭਾਗ ਡਾ. ਵਿਜੇ ਸਿੰਗਲਾ ਨੂੰ ਦਿੱਤਾ ਗਿਆ ਸੀ।

Scroll to Top