June 28, 2024 4:23 pm
Bhagwant Mann

ਮੁੱਖ ਮੰਤਰੀ ਭਗਵੰਤ ਮਾਨ 16 ਅਕਤੂਬਰ ਨੂੰ ਦੋ ਦਿਨਾਂ ਦੌਰੇ ‘ਤੇ ਗੁਜਰਾਤ ਜਾਣਗੇ

ਚੰਡੀਗੜ੍ਹ 14 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 16 ਅਕਤੂਬਰ ਨੂੰ ਦੋ ਦਿਨਾਂ ਦੌਰੇ ‘ਤੇ ਗੁਜਰਾਤ ਜਾਣਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਦੌਰੇ ਦੌਰਾਨ ਉਹ ਗੁਜਰਾਤ ‘ਚ ਪਾਰਟੀ ਦੇ ਸਮਰਥਨ ‘ਚ ਪ੍ਰਚਾਰ ਕਰਨਗੇ। ਜਿਕਰਯੋਗ ਹੈ ਕਿ ਇਸ ਸਾਲ ਹੋਣ ਵਾਲੀਆਂ ਗੁਜਰਾਤ (Gujarat) ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ ਹੋ ਗਈਆਂ ਹਨ ।

ਇਸ ਦੇ ਚੱਲਦੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਲਗਾਤਾਰ ਗੁਜਰਾਤ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਗੁਜਰਾਤ ਦੌਰੇ ‘ਤੇ ਪਾਰਟੀ ਦੇ ਪੱਖ ਵਿਚ ਪ੍ਰਚਾਰ ਕਰ ਰਹੇ ਹਨ |

ਪਿਛਲੇ ਦੌਰੇ ਦੌਰਾਨ ਅਰਵਿੰਦ ਕੇਜਰੀਵਾਲ ਅੱਜ ਜਨਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਭਗਵੰਤ ਮਾਨ ਸਰਕਾਰ ਨੇ ਪੰਜ ਫਸਲਾਂ ‘ਤੇ ਕਿਸਾਨਾਂ ਨੂੰ ਐੱਮਐੱਸਪੀ ਦਿੱਤੀ ਜਾ ਰਹੀ ਹੈ | ਇਨ੍ਹਾਂ ਫ਼ਸਲਾਂ ਵਿਚ ਕਣਕ, ਚਾਵਲ, ਕਪਾਹ, ਨਰਮ ਅਤੇ ਮੂੰਗੀ ਸ਼ਾਮਲ ਹੈ |

ਉਨ੍ਹਾਂ ਕਿਹਾ ਗੁਜਰਾਤ ‘ਚ ‘ਆਪ’ ਸਰਕਾਰ ਬਣਨ ਤੋਂ ਬਾਅਦ ਅਸੀਂ ਪੰਜਾਬ ਦੀ ਤਰ੍ਹਾਂ 5 ਫਸਲਾਂ ‘ਤੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੇਵਾਂਗੇ, ਫਸਲਾਂ ਦੇ ਨੁਕਸਾਨ ‘ਤੇ 50 ਹਜ਼ਾਰ ਰੁਪਏ ਪ੍ਰਤੀ ਹੈਕਟੇਅਰ ਮੁਆਵਜ਼ਾ ਦਿੱਤਾ ਜਾਵੇਗਾ। ਇਸਦੇ ਨਾਲ ਹੀ 12 ਘੰਟੇ ਬਿਜਲੀ ਦਿੱਤੀ ਜਾਵੇਗੀ | ਗੁਜਰਾਤ ਦੇ ਕਿਸਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨਗੇ।