Sangrur

ਪਾਣੀ ਦੀ ਮਾਰ ਹੇਠ ਆਏ ਇਲਾਕਿਆਂ ਦਾ ਦੌਰਾ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ,10 ਜੁਲਾਈ 2023: ਪੰਜਾਬ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੂਬੇ ‘ਚ ਹੜ੍ਹ (flood) ਵਰਗੀ ਸਥਿਤੀ ਬਣੀ ਹੋਈ ਹੈ। ਬਾਰਿਸ਼ ਕਾਰਨ ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ ਹੈ ਅਤੇ ਕਈ ਥਾਵਾਂ ‘ਤੇ ਬੰਨ੍ਹ ਟੁੱਟ ਗਏ ਹਨ । ਇਸ ਕਾਰਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਐਮ. ਮਾਨ ਅੱਜ ਮੋਹਾਲੀ, ਖਰੜ ਅਤੇ ਰੋਪੜ ਦਾ ਦੌਰਾ ਕਰਨਗੇ ਅਤੇ ਪਾਣੀ ਦੀ ਮਾਰ ਹੇਠ ਆਏ ਇਲਾਕਿਆਂ ਦਾ ਜਾਇਜ਼ਾ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਥੋੜ੍ਹੇ ਸਮੇਂ ਵਿੱਚ ਇਨ੍ਹਾਂ ਜ਼ਿਲ੍ਹਿਆਂ ਵਿੱਚ ਪਹੁੰਚ ਜਾਣਗੇ।

Scroll to Top