Site icon TheUnmute.com

ਆਪ੍ਰੇਸ਼ਨ ਲੋਟਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ, ਪੜ੍ਹੋ ਪੂਰੀ ਖ਼ਬਰ

Operation Lotus

ਚੰਡੀਗੜ੍ਹ 14 ਸਤੰਬਰ 2022: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਭਾਰਤੀ ਜਨਤਾ ਪਾਰਟੀ (BJP) ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਆਪ੍ਰੇਸ਼ਨ ਲੋਟਸ (Operation Lotus) ਤਹਿਤ ਆਮ ਆਦਮੀ ਪਾਰਟੀ ਦੇ 35 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੈ |

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ | ਮੁੱਖ ਮੰਤਰੀ ਨੇ ਕਿਹਾ ਸਾਡੀ ਪਾਰਟੀ ਦਾ ਕੋਈ ਵੀ ਵਿਧਾਇਕ ਵਿਕਣ ਵਾਲਾ ਨਹੀਂ ਹੈ | ਦਿੱਲੀ ‘ਚ ਫੇਲ ਹੋਣ ਤੋਂ ਬਾਅਦ ਭਾਜਪਾ ਨੇ ਪੰਜਾਬ ‘ਚ ਵਿਧਾਇਕ ਖਰੀਦਣ ਦੀ ਕੋਸ਼ਿਸ਼ ਕੀਤੀ ਹੈ |

ਸਾਡੇ ਵਿਧਾਇਕਾਂ ਨੂੰ ਹਾਈਕਮਾਨ ਨਾਲ ਗੱਲ ਕਰਵਾਉਣ ਦੀ ਗੱਲ ਕਹੀ ਜਾ ਰਹੀ ਹੈ, ਕਰੋੜਾ ਰੁਪਏ ਦੀ ਪੇਸ਼ਕਸ਼ ਵੀ ਕੀਤੀ ਗਈ ਹੈ | ‘ਆਪ’ ਦੇ ਵਿਧਾਇਕ ਪੰਜਾਬ ਮਿੱਟੀ ਦੇ ਵਫਾਦਾਰ ਹਨ, ਪੰਜਾਬ ਦੇ ਵਿਧਾਇਕਾਂ ਨੂੰ ਭਾਜਪਾ ਖਰੀਦਣ ਦੀ ਕੋਸ਼ਿਸ਼ ਨਾ ਕਰੇ | ਉਨ੍ਹਾਂ ਕਿਹਾ ਕਿ ਵਿਕਦਾ ਓਹੀ ਹੈ ਜੋ ਮੰਡੀ ਵਿੱਚ ਹੁੰਦਾ ਹੈ, ਜੋ ਮੰਡੀ ਵਿੱਚ ਨਹੀਂ ਉਸਦੀ ਕੀਮਤ ਕਿਵੇਂ ਲਗਾ ਲੈਣਗੇ | ਉਨ੍ਹਾਂ ਕਿਹਾ ਕਿ ਸਾਨੂੰ ਵਿਧਾਇਕਾਂ ਦੀ ਵਫ਼ਾਦਾਰੀ ‘ਤੇ ਕੋਈ ਸ਼ੱਕ ਨਹੀਂ |

Exit mobile version