July 2, 2024 10:19 pm
RANGLA PUNJAB

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ

ਚੰਡੀਗੜ੍ਹ, 07 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਤੀਜੇ ਦਿਨ ਸਿਹਤ (Health) ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਨ ਜਾ ਰਹੇ ਹਨ । ਬੁੱਧਵਾਰ ਨੂੰ ਵੱਖ-ਵੱਖ ਵਿਭਾਗਾਂ ਦੇ ਸਕੱਤਰਾਂ ਨਾਲ ਹੋਈ ਬੈਠਕ ਦੌਰਾਨ ਸਿਹਤ ਵਿਭਾਗ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸੀਐਮ ਮਾਨ ਨੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਅਤੇ ਨਵੇਂ ਆਮ ਆਦਮੀ ਕਲੀਨਿਕ ਬਾਰੇ ਚਰਚਾ ਕੀਤੀ।

ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਵੱਲੋਂ 650 ਕਰੋੜ ਰੁਪਏ ਦੇ ਫੰਡ ਰੋਕੇ ਜਾਣ ‘ਤੇ ਸੂਬਾ ਸਰਕਾਰ ਨੂੰ ਘੇਰਿਆ ਹੈ। ਬਾਜਵਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਕਿ ਫੰਡ ਰੋਕ ਦਿੱਤੇ ਗਏ ਹਨ।

ਅਜਿਹਾ ਲੱਗਦਾ ਹੈ ਕਿ ਇੱਕ ਬਿਹਤਰ ਸਮਝ ਕਾਇਮ ਹੋਈ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਹੁਣ ਪੀਐਚਸੀ ਨੂੰ ਦੁਬਾਰਾ ਖੋਲ੍ਹਣ ਦੀ ਯੋਜਨਾ ਬਣਾ ਰਹੀ ਹੈ। ਹਮੇਸ਼ਾ ਦੇਰ ਆਏ ਦੁਰਸ਼ਤ ਆਏ । ਹਾਲਾਂਕਿ, ‘ਆਪ’ ਸਰਕਾਰ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਪੀਐਚਸੀਜ਼ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਤਬਦੀਲ ਕਰਨ ਲਈ ਹੋਏ ਖਰਚੇ ਲਈ ਕੌਣ ਜ਼ਿੰਮੇਵਾਰ ਹੋਵੇਗਾ। ਕੀ ਆਮ ਆਦਮੀ ਪਾਰਟੀ ਇਸ ਨੂੰ ਆਪਣੇ ਪਾਰਟੀ ਫੰਡ ਵਿੱਚੋਂ ਜਮ੍ਹਾ ਕਰਵਾਏਗੀ?