June 30, 2024 7:02 pm
IPS ਹਰਪ੍ਰੀਤ ਸਿੱਧੂ

ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਨੂੰ ਇਨ੍ਹਾਂ ਲੋਕਾਂ ਨੇ ਪਾਇਆ ਘੇਰਾ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ, 9 ਅਪ੍ਰੈਲ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ‘ਚ ਆਉਣ ਤੋਂ ਪਹਿਲਾ ਕਈ ਵੱਡੇ-ਵੱਡੇ ਐਲਾਨ ਕੀਤੇ ਸੀ ਕਿ ਉਨ੍ਹਾਂ ਦੀ ਸਰਕਾਰ ਦੇ ਸੱਤਾ ‘ਚ ਆਉਂਦੀਆਂ ਹੀ ਸਭ ਦੀ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ | ਪੰਜਾਬ ਦੇ ਬੇਰੁਜ਼ਗਾਰ ਲੋਕਾਂ ਨੂੰ ਰੁਜ਼ਗਾਰ ਦਿੱਤੇ ਜਾਣਗੇ, ਜਿਸ ਦੇ ਚਲਦਿਆਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਬੇਰੁਜ਼ਗਾਰ ਈ.ਟੀ.ਟੀ.ਟੈੱਟ ਪਾਸ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੰਗਰੂਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਰੋਸ ਮਾਰਚ ਕਰਕੇ ਭਗਵੰਤ ਮਾਨ ਦੀ ਕੋਠੀ ਅੱਗੇ ਪੁੱਜੇ, ਬੇਰੁਜ਼ਗਾਰ ਅਧਿਆਪਕਾਂ ਵਲੋਂ ਕੋਠੀ ਦਾ ਘਿਰਾਓ ਕਰਕੇ ਮੁੱਖ ਮੰਤਰੀ ਨਾਲ ਬੈਠਕ ਦੀ ਮੰਗ ਕੀਤੀ ਜਾ ਰਹੀ ਹੈ।