June 30, 2024 8:47 pm
Ranjit Singh Brahmpura

ਔਰਤਾਂ ਨੂੰ 1000 ਰੁਪਏ ਦੇਣ ਦੀ ਗਰੰਟੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ 29 ਜੂਨ 2022: ਪੰਜਾਬ ਵਿਧਾਨ ਸਭਾ ਦਾ ਅੱਜ 5ਵਾਂ ਦਿਨ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸੂਬੇ ਦੀ ਔਰਤਾਂ ਅਤੇ ਲੜਕੀਆਂ ਨੂੰ 1000 ਰੁਪਏ ਸਕੀਮ ਨੂੰ ਲੈ ਕੇ ਕਿਹਾ ਕਿ ਸਰਕਾਰ ਇਸ ਸੰਬੰਧ ‘ਚ ਬਜਟ ‘ਚ ਲੇਖਾ ਜੋਖ਼ਾ ਕੀਤਾ ਜਾ ਰਿਹਾ | ਭਗਵੰਤ ਮਾਨ ਨੇ ਕਿਹਾ ਕਿ ਔਰਤਾਂ ਨੂੰ 1000 ਰੁਪਏ ਦੇਣ ਦੀ ਅਗਲੀ ਗਰੰਟੀ ਜਲਦ ਪੂਰੀ ਕੀਤੀ ਜਾਵੇਗੀ। ਇਸਦੇ ਨਾਲ ਹੀ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭ੍ਰਿਸ਼ਟ ਨੇਤਾਵਾਂ ਵਿਰੁੱਧ ਕਾਨੂੰਨੀ ਕਰਵਾਈ ਕੀਤੀ ਜਾਵੇਗੀ |ਅਗਨੀਪਥ ਯੋਜਨਾ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਕੱਲ੍ਹ ਇਸ ਪ੍ਰਸਤਾਵ ਲੈ ਕੇ ਆ ਰਹੇ ਹਾਂ। ਇਸ ‘ਤੇ ਬਹਿਸ ਹੋਵੇਗੀ।