ਚੰਡੀਗੜ੍ਹ 14 ਜਨਵਰੀ 2023 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰਾਲੀ ਦੇ ਹਸਪਤਾਲ (Kurali Hospital) ਦਾ ਅਚਨਚੇਤ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨਾਲ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੀ ਮੌਜੂਦ ਸਨ। ਇਸ ਦੌਰਾਨ ਮੁੱਖ ਮੰਤਰੀ ਹਸਪਤਾਲ ਦੇ ਡਾਕਟਰਾਂ ਅਤੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਹੱਲ ਵੀ ਜਾਣਿਆ |
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਸਾਡੀ ਪਹਿਲ ਹਨ। ਉਨ੍ਹਾਂ ਕਿਹਾ ਕਿ ਕੁਰਾਲੀ ਕਸਬੇ ਦੀ ਅਬਾਦੀ ਜ਼ਿਆਦਾ ਹੈ ਜੋ ਇਥੇ ਕਮਿਊਨਿਟੀ ਸੈਂਟਰ ਹੈ ਉਹ ਅਪਡੇਟ ਕੀਤਾ ਜਾਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਮਰੀਜ਼ ਗੰਭੀਰ ਹੁੰਦਾ ਹੈ ਤਾਂ ਉਨ੍ਹਾਂ ਮਰੀਜ਼ਾਂ ਨੂੰ 6 ਫੇਜ ਮੋਹਾਲੀ ਭੇਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੈਂ ਕੋਈ ਛਾਪਾ ਮਾਰਨ ਨਹੀਂ ਆਇਆ। ਉਨ੍ਹਾਂ ਕਿਹਾ ਕਿ ਮੈਂ ਮਰੀਜ਼ਾਂ ਨੂੰ ਮਿਲਿਆ ਹਾਂ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ ਦੇ ਲਈ ਖੁੱਲ੍ਹਾ ਬਜਟ ਰੱਖਿਆ ਜਾਵੇਗਾ।