Government Rajindra Hospital

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਰਕਾਰੀ ਰਾਜਿੰਦਰਾ ਹਸਪਤਾਲ ਦਾ ਅਚਨਚੇਤ ਦੌਰਾ

ਚੰਡੀਗੜ੍ਹ 19 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ (Government Rajindra Hospital) ਦਾ ਅਚਨਚੇਤ ਦੌਰਾ ਕੀਤਾ, ਮੁੱਖ ਮੰਤਰੀ ਭਗਵੰਤ ਮਾਨ ਕਰੀਬ ਸ਼ਾਮੀ 5 ਵਜੇ ਕਰੀਬ ਹਸਪਤਾਲ ਪਹੁੰਚੇ ਅਤੇ ਮਰੀਜਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਜਾਣਿਆ | ਇਸ ਦੌਰਾਨ ਹਸਪਤਾਲ ‘ਚ ਦਾਖ਼ਲ ਮਰੀਜਾਂ ਨੇ ਮੁੱਖ ਮੰਤਰੀ ਨੂੰ ਆਪਣੇ ਦੁਖੜੇ ਸੁਣਾਏ | ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਰਾਜਿੰਦਰਾ ਹਸਪਤਾਲ ਨੂੰ ਸਮੇਂ ਦਾ ਹਾਣੀ ਬਨਾਉਣ ਲਈ ਕੰਮ ਕਰ ਰਹੀ ਹੈ ਤਾਂ ਮਰੀਜਾਂ ਨੂੰ ਕਿਸੇ ਤਰਾਂ ਦੀ ਪ੍ਰੇਸ਼ਾਨੀ ਨਾ ਆਵੇ |

Scroll to Top