ਚੰਡੀਗੜ੍ਹ, 11 ਮਈ 2022 : ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਲਗਾਤਾਰ ਐਕਸ਼ਨ ਮੋੜ ‘ਚ ਨੇ , ਇਸੇ ਦੇ ਚਲਦਿਆਂ ਹੁਣ ਮੰਤਰੀ ਭਗਵੰਤ ਮਾਨ ਨੇ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ 31 ਮਈ ਤੱਕ ਦਾ ਅਲਟੀਮੇਟਮ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਜੇਕਰ ਕਿਸੇ ਨੇ ਕਬਜ਼ਾ ਨਾ ਛੱਡਿਆ ਤਾਂ ਉਨ੍ਹਾਂ ਉੱਪਰ ਪੁਰਾਣੇ ਖ਼ਰਚੇ ਤੇ ਨਵੇਂ ਪਰਚੇ ਪਾਏ ਜਾ ਸਕਦੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਹੈ, ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਨੇ, ਭਾਵੇਂ ਉਹ ਰਾਜਨੀਤਕ ਲੋਕ ਨੇ ਜਾਂ ਅਫਸਰ ਨੇ ਜਾਂ ਫੇਰ ਕੋਈ ਰਸੂਖਦਾਰ ਲੋਕ ਨੇ…ਉਨ੍ਹਾਂ ਨੂੰ ਮੈਂ ਅਪੀਲ ਕਰਦਾ ਹਾਂ ਕਿ 31 ਮਈ ਤੱਕ ਆਪਣੇ ਨਾਜਾਇਜ਼ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਨੂੰ ਦੇ ਦੇਣ…ਨਹੀਂ ਤਾਂ ਪੁਰਾਣੇ ਖ਼ਰਚੇ ਤੇ ਨਵੇਂ ਪਰਚੇ ਪਾਏ ਜਾ ਸਕਦੇ ਹਨ।