Canal Water

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਹਿਰੀ ਪਾਣੀ ਦੇ ਢਾਂਚੇ ਦੀ ਕੀਤੀ ਕਾਇਆ ਕਲਪ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਹਿਰੀ ਪਾਣੀ ਦੇ ਢਾਂਚੇ ਦੀ ਕੀਤੀ ਕਾਇਆ ਕਲਪ
ਮਾਨ ਸਰਕਾਰ ਨੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ 15,914 ਖਾਲ ਕੀਤੇ ਬਹਾਲ

Renovation of Canal Water Structure: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਲਈ ਅਹਿਮ ਉਪਰਾਲੇ ਕਰ ਰਹੀ ਹੈ | ਪੰਜਾਬ ਸਮੇਤ ਦੇਸ਼ ਭਰ ਦੇ ਕਈਂ ਸੂਬੇ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਘੱਟ ਰਹੇ ਪੱਧਰ ਤੋਂ ਗਹਿਰੀ ਚਿੰਤਾ ਵਿੱਚ ਹਨ | ਪਾਣੀ ਤੋਂ ਬਿਨਾਂ ਖੇਤੀਬਾੜੀ ਕਰਨ ਦੀ ਕਪਲਨਾ ਕਰਨਾ ਵੀ ਅਸੰਭਵ ਹੈ, ਇਸ ਲਈ ਸਿੰਜਾਈ ਲਈ ਨਹਿਰੀ ਪਾਣੀ ਦੀ ਵਰਤੋਂ ਇਸਦਾ ਢੁੱਕਵਾਂ ਹੱਲ ਹੈ |

ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ, ਪੰਜਾਬ ਦੇ ਲੋਕ ਜ਼ਿਆਦਾਤਰ ਖੇਤੀਬਾੜੀ ਧੰਦੇ ਸੰਬੰਧਿਤ ਹਨ | ਪੰਜਾਬ ਦੇ ਕਿਸਾਨਾਂ ਨੇ ਦੇਸ਼ ‘ਚ ‘ਹਰੀ ਕ੍ਰਾਂਤੀ’ ਲਿਆਉਣ ‘ਚ ਅਹਿਮ ਯੋਗਦਾਨ ਹੈ | ਪੰਜਾਬ ਭਰ ਦੇ ਕਿਸਾਨ ਖੇਤੀ ਕਰਕੇ ਦੇਸ਼ ਭਰ ਦੇ ਲੋਕਾਂ ਦਾ ਢਿੱਡ ਭਰਦੇ ਹਨ | ਕਿਸਾਨ ਦੀ ਕਈਂ ਸਮੱਸਿਆ ‘ਤੇ ਪੰਜਾਬ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ |

ਇਸੇ ਤਹਿਤ ਪੰਜਾਬ ਸਰਕਾਰ ਨੇ ਸਿੰਜਾਈ ਲਈ ਨਹਿਰੀ ਪਾਣੀ (Canal Water) ਦੀ ਮੰਗ ਪੂਰੀ ਕਰਨ ਦੇ ਨਾਲ-ਨਾਲ ਪੰਜਾਬ ‘ਚ ਪਾਣੀ ਦੀ ਕਮੀ ਨਾਲ ਨਜਿੱਠਣ ਅਤੇ ਟਿਕਾਊ ਖੇਤੀ ਗਤੀਵਿਧੀਆਂ ਨੂੰ ਹੁਲਾਰਾ ਉਪਰਾਲੇ ਕਰਨੇ ਸ਼ੁਰੂ ਕੀਤੇ ਹਨ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ 15,914 ਖਾਲ ਬਹਾਲ ਕੀਤੇ ਹਨ, ਜਿਸਨੂੰ ਕਿ ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ ‘ਚੋਂ ਗਿਣਿਆ ਜਾਂਦਾ ਹੈ |

ਪੰਜਾਬ ਸਰਕਾਰ ਮੁਤਾਬਕ ਚਾਰ ਦਹਾਕਿਆਂ ‘ਚ ਪਹਿਲੀ ਵਾਰ 20 ਨਹਿਰਾਂ ‘ਚੋਂ ਪਾਣੀ ਵਗਿਆ ਹੈ, ਜਿਸ ਨਾਲ 916 ਮਾਈਨਰਾਂ ਅਤੇ ਖਾਲਿਆਂ ਨੂੰ ਪਾਣੀ ਨਸੀਬ ਹੋਇਆ ਹੈ। ਇਨ੍ਹਾਂ ਵਿਚ ਕੁਝ ਖੇਤਰਾਂ ਨੂੰ ਤਾਂ 35-40 ਸਾਲਾਂ ਬਾਅਦ ਸਿੰਜਾਈ ਲਈ ਪਾਣੀ ਮਿਲਿਆ ਹੈ | ਇਹ ਕਾਫ਼ੀ ਸਮੇਂ ਤੋਂ ਸੁੱਕੀਆਂ ਪਈਆਂ ਜ਼ਮੀਨਾਂ ਲਈ ਇੱਕ ਵੱਡੀ ਰਾਹਤ ਹੈ।

ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਤਹਿਤ ਸੂਬੇ ਦੇ ਜਲ ਸੰਭਾਲ ਵਿਭਾਗ ਨੇ 2400 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਈਆਂ ਹਨ, ਇਸ ਨਾਲ ਪੰਜਾਬ ਦੇ 30,282 ਹੈਕਟੇਅਰ ਰਕਬੇ ਨੂੰ ਫ਼ਾਇਦਾ ਮਿਲ ਰਿਹਾ ਹੈ। ਮਾਨ ਸਰਕਾਰ ਦੀ ਇਸ ਪਹਿਲਕਦਮੀ ਤਹਿਤ ਕਿਸਾਨ ਸਮੂਹਾਂ ਲਈ 90 ਫ਼ੀਸਦੀ ਸਬਸਿਡੀ ਅਤੇ ਵਿਅਕਤੀਗਤ ਕਿਸਾਨਾਂ ਲਈ 50 ਫ਼ੀਸਦੀ ਸਬਸਿਡੀ ਦੀ ਸਹੂਲਤ ਮੁਹੱਈਆਂ ਕਰਵਾਈ ਜਾ ਰਹੀ ਹੈ |

ਮਾਨ ਸਰਕਾਰ ਨੇ ਇਸ ਉਪਰਾਲੇ ਤਹਿਤ ਖੇਤੀਬਾੜੀ ਲਈ ਕੁਸ਼ਲ ਜਲ ਸਿੰਜਾਈ ਪ੍ਰਣਾਲੀਆਂ ਅਧੀਨ ਲਗਭਗ 6,000 ਹੈਕਟੇਅਰ ਰਕਬਾ ਤੁਪਕਾ ਅਤੇ ਫੁਹਾਰਾ ਸਿੰਜਾਈ ਪ੍ਰਣਾਲੀਆਂ ਅਧੀਨ ਲਿਆਂਦਾ ਹੈ, ਇਸਦੇ ਨਾਲ ਹੀ 90 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ।

ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਧਰਤੀ ਹੇਠਲੇ ਪਾਣੀ ਦੀ ਸਹੀ ਵਰਤੋਂ ਲਈ ਕਈ ਪਹਿਲਕਦਮੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਨ੍ਹਾਂ ‘ਚ ਨਹਿਰੀ ਅਤੇ ਉਪ-ਸਤਹੀ ਜਲ ਸਰੋਤਾਂ ਦੀ ਸੁਚੱਜੀ ਵਰਤੋਂ, ਨਵੀਆਂ ਸਕੀਮਾਂ, ਬਜਟ ‘ਚ ਵਾਧੇ ਅਤੇ ਸਮੇਂ ਸਿਰ ਫੰਡ ਜਾਰੀ ਕਰਨਾ ਸ਼ਾਮਲ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ 125 ਪਿੰਡਾਂ ‘ਚ ਸੋਲਰ-ਲਿਫਟ ਸਿੰਜਾਈ ਪ੍ਰਾਜੈਕਟ ਸ਼ੁਰੂ ਕੀਤੇ ਹਨ ਤਾਂ ਜੋ ਸਿੰਜਾਈ ਲਈ ਛੱਪੜ ਦੇ ਪਾਣੀ ਦੀ ਵਰਤੋਂ ਕੀਤੀ ਜਾ ਸਕੇ, ਇਸ ਨਾਲ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟ ਜਾਵੇਗੀ ਅਤੇ ਕਿਸਾਨ ਨੂੰ ਵੱਡੀ ਰਾਹਤ ਵੀ ਮਿਲੇਗੀ |

Read More: ਹੁਣ ਮਾਲਵੇ ਖੇਤਰ ਦੇ ਖੇਤਾਂ ਦੀ ਪਿਆਸ ਬੁਝਾਏਗੀ ‘ਮਾਲਵਾ ਨਹਿਰ’

Scroll to Top