ਆਜ਼ਾਦੀ ਦਿਹਾੜੇ ਤੇ ਅੰਮ੍ਰਿਤਸਰ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਹਿਰਾਇਆ ਤਿਰੰਗਾ

ਆਜ਼ਾਦੀ ਦਿਹਾੜੇ ਮੌਕੇ ਅੰਮ੍ਰਿਤਸਰ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਹਿਰਾਇਆ ਤਿਰੰਗਾ

ਚੰਡੀਗੜ੍ਹ ,15 ਅਗਸਤ : ਦੇਸ਼ ਭਰ ’ਚ ਅੱਜ 75ਵਾਂ ਆਜ਼ਾਦੀ ਦਿਹਾੜਾ ਲੋਕਾਂ ਵਲੋਂ ਮਨਾਇਆ ਜਾ ਰਿਹਾ ਹੈ।ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੰਮ੍ਰਿਤਸਰ ਜ਼ਿਲ੍ਹੇ ਵਿੱਖੇ ਗੁਰੂ ਨਾਨਕ ਸਟੇਡੀਅਮ ‘ਚ ਰਾਜ ਪੱਧਰੀ ਸਮਾਗਮ ਦੌਰਾਨ
ਤਿਰੰਗਾ ਝੰਡਾ ਲਹਿਰਾਇਆ । ਕੈਪਟਨ ਅਮਰਿੰਦਰ ਸਿੰਘ ਵਲੋਂ ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਨੇ ਪਰੇਡ ਤੋਂ ਸਲਾਮੀ ਵੀ ਲਈ ਗਗਈ । ਗੁਰੂ ਨਾਨਕ ਸਟੇਡੀਅਮ ‘ਚ ਹੋ ਰਹੇ ਸਮਾਗਮ ਦੇ ਮੱਦੇਨਜ਼ਰ ਪੁਲਸ ਵਲੋਂ ਸੁਰੱਖਿਆ ਦੇ ਕਾਫ਼ੀ ਸਖ਼ਤ ਪ੍ਰਬੰਧ ਕੀਤੇ ਗਏ ।
ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦੇ ਡੀ.ਜੀ.ਪੀ. ਦਿਨਕਰ ਗੁਪਤਾ, ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ, ਡਾ. ਸੁਖਚੈਨ ਸਿੰਘ ਗਿੱਲ ਮੌਜੂਦ ਰਹੇ ।ਆਜ਼ਾਦੀ ਦਿਹਾੜੇ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਰੀਬ 45 ਸ਼ਖ਼ਸੀਅਤਾਂ ਨੂੰ ਸਨਮਾਨਤ ਕੀਤਾ ਤੇ ਕੁਝ ਲੋਕਾਂ ਨੂੰ ਨਿਯੁਕਤੀ ਪੱਤਰ ਵੀ ਦਿੱਤਾ ।
ਆਜ਼ਾਦੀ ਦਿਹਾੜੇ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 75 ਸਾਲ ਜ਼ਿੰਦਗੀ ‘ਚ ਅਹਿਮ ਸਥਾਨ ਰੱਖਦੇ ਹਨ। ਹਜ਼ਾਰਾਂ ਲੋਕਾਂ ਦੀ ਸ਼ਹਾਦਤ ਤੋਂ ਬਾਅਦ ਸਾਨੂੰ ਇਹ ਆਜ਼ਾਦੀ ਮਿਲੀ ਹੈ। ਸਭ ਤੋਂ ਵੱਧ ਪੰਜਾਬੀਆਂ ਨੇ ਕੁਰਬਾਨੀਆਂ ਨੇ ਦਿੱਤੀਆਂ ਹਨ ਪਰ ਦੁੱਖ ਦੀ ਗੱਲ ਹੈ ਕਿ ਸੈਲੂਲਰ ਜੇਲ੍ਹ ਅੰਡੇਮਾਨ ਦੇ ਸ਼ਹੀਦਾਂ ਨੂੰ ਕੋਈ ਯਾਦ ਨਹੀਂ ਕਰਦਾ ਪਰ ਪੰਜਾਬ ਸਰਕਾਰ ਉਨ੍ਹਾਂ ਸ਼ਹੀਦਾਂ ਨੂੰ ਯਾਦ ਰੱਖਣ ਲਈ ਯਾਦਗਾਰ ਬਣਾਏਗੀ ਤਾਂ ਕਿ ਅਸੀਂ ਸਾਰੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇ । ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਲੇਪਾਣੀ ਦੇ ਸ਼ਹੀਦਾਂ ਦੀ ਯਾਦ ‘ਚ ਪੰਜਾਬ ਵਿੱਚ ਯਾਦਗਾਰ ਬਣਾਈ ਜਾਵੇਗੀ ।
ਕੈਪਟਨ ਨੇ ਕਿਹਾ ਕਿ ਪਾਕਿਸਤਾਨ ਪੰਜਾਬ ਵਿੱਚ ਗੜਬੜ ਫੈਲਾਉਣ ਦੀ ਸਾਜਿਸ਼ ਕਰ ਰਿਹਾ | ਮੁਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ‘ਚ ਗੈਂਗਸਟਰਾਂ ਦਾ ਖ਼ਾਤਮਾ ਕਰਾਂਗੇ । ਉਨ੍ਹਾਂ ਨੇ ਕਿਹਾ ਕਿ ਦੋ ਹਜ਼ਾਰ ਇਕ ਸੌ ਪੱਚੀ ਕਿੱਲੋਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਡ੍ਰੋਨ ਨਾਲ ਕਦੇ ਹਥਿਆਰ ਅਤੇ ਕਦੇ ਚਿੱਟਾ ਭੇਜ ਰਹੇ ਹਨ ਪਰ ਪੁਲਸ ਪੰਜਾਬ ‘ਚ ਕਿਸੇ ਤਰ੍ਹਾਂ ਦੀ ਕੋਈ ਗੜਬੜ ਨਹੀਂ ਹੋਣ ਦੇਵੇਗੀ। ਪੰਜਾਬ ‘ਚ ਅਮਨ ਸ਼ਾਂਤੀ ਰਹੇਗੀ ਤਾਂ ਪੂਰੇ ਦੇਸ਼ ‘ਚ ਸ਼ਾਂਤੀ ਰਹੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਆਜ਼ਾਦੀ ਦਿਹਾੜੇ ਮੌਕੇ ਕਿਹਾ ਪੰਜਾਬ ‘ਚ ਨਾ ਕੋਈ ਗੈਂਗਸਟਰ ਰਹਿਣ ਦਿੱਤਾ ਜਾਵੇਗਾ ਤੇ ਨਾ ਕੋਈ ਟੈਰੋਰਿਜ਼ਮ। ਪੰਜਾਬ ਪੁਲਸ ਨੇ ਸਾਰੇ ਵੱਡੇ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਗੈਂਗਸਟਰ ਵਿਦੇਸ਼ਾਂ ਦੀਆਂ ਜੇਲ੍ਹਾਂ ਵਿੱਚ ਹਨ, ਸਰਕਾਰ ਉਨ੍ਹਾਂ ਨੂੰ ਲਿਆਉਣ ਦੀ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਨੇ ਬੇਅਦਬੀ ਮਾਮਲੇ ‘ਤੇ ਕਿਹਾ ਕਿ ਇਸ ਸਬੰਧ ’ਚ ਕਰੀਬ ਤਿੰਨ ਮਾਮਲੇ ਦਰਜ ਕੀਤੇ ਗਏ ਤੇ ਚਾਰ ਚਲਾਨ ਪੇਸ਼ ਕਰ ਦਿੱਤੇ ਗਏ ਹਨ। ਪੁਲਸ ਨੇ ਇਨ੍ਹਾਂ ਮਾਮਲਿਆਂ ਦੀ ਜਾਂਚ ਲਈ ਸਿੱਟ ਬਣਾਈ ਹੋਈ ਹੈ, ਜੋ ਲਗਾਤਾਰ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਬਾਰੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ ਤੇ ਹੁਣ ਸਰਕਾਰ ਫਿਰ ਇੱਕ ਲੱਖ ਹੋਰ ਲੋਕਾਂ ਨੂੰ ਨੌਕਰੀ ਦੇਣ ਜਾ ਰਹੀ ਹੈ । ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਖੇਤੀਬਾੜੀ ਸਾਡੀ ਜਾਨ ਹੈ, ਸਾਡੀ ਸਰਕਾਰ ਨੇ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕੀਤਾ ਹੈ । ਬਿਨਾ ਜਮੀਨ ਤੋਂ ਕਿਸਾਨਾਂ ਦਾ ਵੀ ਕਰਜ਼ਾ ਮੁਆਫ਼ ਕੀਤਾ ਜਾ ਰਿਹਾ।

Scroll to Top