Site icon TheUnmute.com

ਮੁੱਖ ਮੰਤਰੀ ਚੰਨੀ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ

cm channi

ਚੰਡੀਗੜ੍ਹ; ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਜ ਦੇ ਲੋਕਾਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਮੌਕੇ ਤੇ ਵਧਾਈ ਦਿਤੀ ਹੈ, ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਓ ਰੋਸ਼ਨੀਆਂ ਦਾ ਇਹ ਪਵਿੱਤਰ ਤਿਓਹਾਰ ਅਸੀਂ ਰਿਵਾਇਤੀ ਢੰਗ ਨਾਲ ਮਨਾਈਏ ਏਕਤਾ ਤੇ ਸਦਭਾਵਨਾ ਦੇ ਨਾਲ ਖੁਸ਼ੀਆਂ ਲਈ ਦੀਵੇ ਜਲਾਈਏ, ਮੁੱਖ ਮੰਤਰੀ ਚੰਨੀ ਨੇ ਸਮੂਹ ਲੋਕੋ ਖਾਸ ਕਰ ਕੇ ਸਿੱਖ ਪੰਥ ਨੂੰ ਬੰਦੀ ਛੋੜ ਦਿਵਸ ਦੇ ਇਤਹਾਸਿਕ ਦਿਨ ਦੀਆਂ ਮੁਬਾਰਕਾਂ ਦਿੱਤੀਆਂ, ਇਹ ਤਿਓਹਾਰ 1612 ਵਿਚ 6ਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਦੀਵਾਲੀ ਵਾਲੇ ਦਿਨ ਹੀ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਮੌਕੇ ਦੇ ਤੌਰ ਤੇ ਮਨਾਇਆ ਜਾਂਦਾ ਹੈ,
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਲੋਕਾਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਵੀ ਵਧਾਈਆਂ ਦਿੱਤੀਆਂ ਹਨ,

Exit mobile version